Advertisment

ਬੇਅਦਬੀ ਕਾਂਡ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ 8 ਦਿਨਾਂ ਪੁਲਿਸ ਰਿਮਾਂਡ 'ਤੇ

author-image
Jashan A
Updated On
New Update
ਬੇਅਦਬੀ ਕਾਂਡ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ 8 ਦਿਨਾਂ ਪੁਲਿਸ ਰਿਮਾਂਡ 'ਤੇ
Advertisment
ਬੇਅਦਬੀ ਕਾਂਡ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ 8 ਦਿਨਾਂ ਪੁਲਿਸ ਰਿਮਾਂਡ 'ਤੇ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਬੀਤੇ ਦਿਨ SIT ਵੱਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੀਤੀ ਰਾਤ ਕਰੀਬ 10 ਵਜੇ ਤੋਂ ਬਾਅਦ ਫ਼ਰੀਦਕੋਟ ਦੇ ਜੁਡੀਸ਼ੀਅਲ ਮਜਿਸਟਰੇਟ ਚੇਤਨਾ ਸ਼ਰਮਾ ਅੱਗੇ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਡਿਊਟੀ ਮੈਜਿਸਟਰੇਟ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ssp ਬੇਅਦਬੀ ਕਾਂਡ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ 8 ਦਿਨਾਂ ਪੁਲਿਸ ਰਿਮਾਂਡ 'ਤੇ ਦੱਸ ਦੇਈਏ ਕਿ ਇਹ ਪੇਸ਼ੀ ਚੇਤਨਾ ਸ਼ਰਮਾ ਦੀ ਰਿਹਾਇਸ਼ ਤੇ ਕੀਤੀ ਗਈ। ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਵਿਸ਼ੇਸ਼ ਟੀਮ ਵੱਲੋਂ ਸਾਬਕਾ ਐੱਸ ਐੱਸ ਪੀ ਨੂੰ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਥੇ ਹੀ SIT ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸਨ, ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਵੱਲੋਂ ਕਾਰਵਾਈ ਕਰਦਿਆਂ ਉਸ ਨੂੰ ਦਬੋਚ ਲਿਆ ਗਿਆ। ssp ਬੇਅਦਬੀ ਕਾਂਡ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ 8 ਦਿਨਾਂ ਪੁਲਿਸ ਰਿਮਾਂਡ 'ਤੇ ਦੱਸ ਦੇਈਏ ਕਿ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ‘ਚ ਲਗਭਗ ਸਾਢੇ ਤਿੰਨ ਵਰ੍ਹੇ ਪਹਿਲਾਂ ਵਾਪਰੇ ਇਸ ਮਾਮਲੇ ‘ਚ ਸਰਕਾਰ ਨੇ 3 ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਸੀ। -PTC News-
punjabi-news latest-punjabi-news beadbi-case-news faridkot-news news-in-punjabi latest-faridkot-news faridkot-news-in-punjabi ssp-news
Advertisment

Stay updated with the latest news headlines.

Follow us:
Advertisment