ਫ਼ਰੀਦਕੋਟ : ਲੁਟੇਰਿਆਂ ਨੇ ਕੁੱਟਮਾਰ ਕਰਕੇ ਔਰਤ ਨੂੰ ਕੀਤਾ ਬੇਹੋਸ਼, ਨਕਦੀ ਅਤੇ ਸੋਨਾ ਲੈ ਕੇ ਫ਼ਰਾਰ

By Shanker Badra - August 17, 2021 4:08 pm

ਫ਼ਰੀਦਕੋਟ : ਫ਼ਰੀਦਕੋਟ ਦੇ ਨਜ਼ਦੀਕੀ ਪਿੰਡ ਪਿਪਲੀ ਵਿਖੇ ਸਿਖ਼ਰ ਦੁਪਹਿਰੇ 2 ਨਕਾਬਪੋਸ਼ ਲੁਟੇਰਿਆਂ ਨੇ ਘਰ 'ਚ ਇਕੱਲੀ ਔਰਤ ਨੂੰ ਬੰਦੀ ਬਣਾ ਕੇ ਕੁੱਟਮਾਰ ਕੀਤੀ ਅਤੇ ਬਾਥਰੂਮ 'ਚ ਬੰਦ ਕਰ ਦਿੱਤਾ। ਜਦੋਂ ਔਰਤ ਬੇਹੋਸ਼ ਹੋ ਗਈ ਤਾਂ ਲੁਟੇਰਿਆਂ ਵੱਲੋਂ ਉਸਦੇ ਕੰਨਾਂ 'ਚ ਪਾਈਆਂ ਵਾਲੀਆਂ ਅਤੇ ਕਰੀਬ 15000 ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।

ਫ਼ਰੀਦਕੋਟ : ਲੁਟੇਰਿਆਂ ਨੇ ਕੁੱਟਮਾਰ ਕਰਕੇ ਔਰਤ ਨੂੰ ਕੀਤਾ ਬੇਹੋਸ਼, ਨਕਦੀ ਅਤੇ ਸੋਨਾ ਲੈ ਕੇ ਫ਼ਰਾਰ

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸਿੰਗਾ ਅਤੇ ਉਸਦੇ ਸਾਥੀ ਖ਼ਿਲਾਫ਼ ਐੱਫਆਈਆਰ ਦਰਜ , ਜਾਣੋ ਪੂਰਾ ਮਾਮਲਾ

ਹਾਲਾਂਕਿ ਹਾਲੇ ਤੱਕ ਔਰਤ ਇਹ ਦੱਸਣ ਦੀ ਹਾਲਤ 'ਚ ਨਹੀ ਕਿ ਲੁਟੇਰਿਆਂ ਵੱਲੋਂ ਘਰ 'ਚੋ ਹੋਰ ਕੀ -ਕੀ ਲੁੱਟਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪੁਹੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪੀੜਿਤ ਔਰਤ ਦੇ ਪਤੀ ਸੁਖਵੰਤ ਸਿੰਘ ਨੇ ਕਿਹਾ ਕਿ ਉਹ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਤੇ ਉਨ੍ਹਾਂ ਦੀ ਪਤਨੀ ਘਰ 'ਚ ਇਕੱਲੀ ਸੀ।

ਫ਼ਰੀਦਕੋਟ : ਲੁਟੇਰਿਆਂ ਨੇ ਕੁੱਟਮਾਰ ਕਰਕੇ ਔਰਤ ਨੂੰ ਕੀਤਾ ਬੇਹੋਸ਼, ਨਕਦੀ ਅਤੇ ਸੋਨਾ ਲੈ ਕੇ ਫ਼ਰਾਰ

ਉਨ੍ਹਾਂ ਦੱਸਿਆ ਕਿ ਨਕਾਬਪੋਸ਼ ਦੋ ਲੁਟੇਰਿਆਂ ਨੇ ਉਸ ਦੀ ਪਤਨੀ ਦੀ ਕੁੱਟਮਾਰ ਕਰਕੇ ਬਾਥਰੂਮ 'ਚ ਬੰਦ ਕਰ ਦਿੱਤਾ। ਲੁਟੇਰੇ ਕੁੱਝ ਨਕਦੀ ਅਤੇ ਮਹਿਲਾ ਦੀਆਂ ਵਾਲੀਆਂ ਲਾਹ ਕੇ ਲੈ ਗਏ ਅਤੇ ਹਾਲੇ ਅੰਦਾਜ਼ਾ ਲਾਉਣਾ ਮੁਸ਼ਕਿਲ ਹੈ ਕਿ ਹੋਰ ਕੀ ਸਮਾਨ ਲੈ ਕੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਘਰ ਆਏ ਤਾਂ ਬਾਥਰੂਮ 'ਚ ਉਨ੍ਹਾਂ ਦੀ ਪਤਨੀ ਬੇਹੋਸ਼ ਹਾਲਤ 'ਚ ਮਿਲੀ, ਜਿਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ।

ਫ਼ਰੀਦਕੋਟ : ਲੁਟੇਰਿਆਂ ਨੇ ਕੁੱਟਮਾਰ ਕਰਕੇ ਔਰਤ ਨੂੰ ਕੀਤਾ ਬੇਹੋਸ਼, ਨਕਦੀ ਅਤੇ ਸੋਨਾ ਲੈ ਕੇ ਫ਼ਰਾਰ

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਦੋ -ਤਿੰਨ ਦਿਨ ਪਹਿਲਾਂ ਇੱਕ ਲੜਕਾ ਬੈਂਕ ਦੀ ਕਾਪੀ ਦੇਖਣ ਦੇ ਬਹਾਨੇ ਘਰ ਆਇਆ ਸੀ , ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਪਹਿਲਾਂ ਘਰ ਦੀ ਰੇਕੀ ਕਰਕੇ ਗਏ ਸਨ। ਇਸ ਮਾਮਲੇ 'ਚ ਥਾਣਾ ਸਦਰ ਮੁਖੀ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਪੀੜਿਤਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਆਰੰਭ ਕਰ ਦਿੱਤੀ ਗਈ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਵੇਗਾ।
-PTCNews

adv-img
adv-img