Fri, Apr 19, 2024
Whatsapp

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹੋਣਗੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਰਸਮੀ ਐਲਾਨ ਬਾਕੀ

Written by  Jashan A -- April 06th 2019 07:10 PM -- Updated: April 06th 2019 07:26 PM
ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹੋਣਗੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਰਸਮੀ ਐਲਾਨ ਬਾਕੀ

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹੋਣਗੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਰਸਮੀ ਐਲਾਨ ਬਾਕੀ

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹੋਣਗੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਰਸਮੀ ਐਲਾਨ ਬਾਕੀ ,ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ, ਜਿਸ ਕਾਰਨ ਸੂਬੇ ਭਰ ‘ਚ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।ਪਰ ਉਹਨਾਂ ਦਾ ਰਸਮੀ ਐਲਾਨ ਹੋਣਾ ਬਾਕੀ ਹੈ। [caption id="attachment_279450" align="aligncenter" width="300"]sad ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹੋਣਗੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਰਸਮੀ ਐਲਾਨ ਬਾਕੀ[/caption] ਅੱਜ ਸਵੇਰੇ ਕਾਂਗਰਸ ਪਾਰਟੀ ਵੱਲੋਂ ਫਰੀਦਕੋਟ ਸੀਟ ਤੋਂ ਐਲਾਨੇ ਗਏ ਉਮੀਦਵਾਰ ਮੁਹੰਮਦ ਸਦੀਕ ਨੂੰ ਗੁਲਜ਼ਾਰ ਸਿੰਘ ਰਣੀਕੇ ਟੱਕਰ ਦੇਣਗੇ।ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਹੋਰ ਪੜ੍ਹੋ:ਜਲਾਲਾਬਾਦ: “ਆਪ” ਨਾਲ ਸਬੰਧਿਤ ਦਰਜਨਾਂ ਕੱਟੜ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ ਇਹਨਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ ਤੋਂ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਅਟਵਾਲ ਜਲੰਧਰ (ਰਾਖਵਾਂ) ਤੋਂ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦਾ ਮੈਬਰ ਪਾਰਲੀਮੈਂਟ ਅਤੇ ਸੀਨੀਅਰ ਮੀਤ ਪ੍ਰਧਾਨ, [caption id="attachment_279451" align="aligncenter" width="300"]sad ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹੋਣਗੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਰਸਮੀ ਐਲਾਨ ਬਾਕੀ[/caption] ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪਟਿਆਲਾ ਹਲਕੇ ਤੋਂ ਅਤੇ ਦਰਬਾਰਾ ਸਿੰਘ ਗੁਰੂ ਸਾਬਕਾ ਆਈ.ਏ.ਐਸ ਸ੍ਰੀ ਫਤਿਹਗੜ ਸਾਹਿਬ (ਰਾਖਵਾਂ) ਅਤੇ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਹਲਕੇ ਤੋਂ ਚੋਣ ਲੜਨਗੇ। -PTC News


Top News view more...

Latest News view more...