
ਕਿਸਾਨਾਂ ਅੱਗੇ ਮੋਦੀ ਸਰਕਾਰ ਨੇ ਟੇਕੇ ਗੋਡੇ, ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਮੀਟਿੰਗ ਅੱਜ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਸੁਧਾਰ ਕਾਨੂੰਨ ਵਿਰੁੱਧ ਪੰਜਾਬ 'ਚ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨੀ ਸੰਘਰਸ਼ ਦੇ ਅੱਗੇ ਹੁਣ ਕੇਂਦਰ ਸਰਕਾਰ ਨਮੋਸ਼ ਹੁੰਦੀ ਦਿਖਾਈ ਦੇ ਰਹੀ ਹੈ। ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੀ ਸਹਿਮਤੀ ਤੋਂ ਬਾਅਦ ਅੱਜ ਦਿੱਲੀ ਵਿਖੇ ਕੇਂਦਰੀ ਖੇਤੀ ਮੰਤਰਾਲੇ ਨਾਲ ਇਹ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਦਰਅਸਲ 'ਚ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੀਆਂ 30ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਕਬੂਲ ਕਰ ਲਿਆ ਹੈ, ਜਿਸ ਦੇ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਕੇਂਦਰ ਨਾਲ ਮੁਲਾਕਾਤ ਕਰੇਗੀ। ਇਹ ਮੀਟਿੰਗ ਭਾਰਤ ਸਰਕਾਰ ਦੇ ਖੇਤੀ ਸਕੱਤਰ ਨਾਲ ਦਿੱਲੀ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।
ਇਸ ਦੌਰਾਨ ਕੇਂਦਰ ਸਰਕਾਰ ਨਾਲ ਮੀਟਿੰਗ ਨੂੰ ਲੈ ਕੇ ਪੂਰੇ ਸੂਬੇ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਦੀ ਮੀਟਿੰਗ ਤੋਂ ਬਾਅਦ ਹੀ ਪੰਜਾਬ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਕੀਤਾ ਜਾਵੇਗਾ। ਕਿਸਾਨ ਜੱਥੇਬੰਦੀਆਂ ਚੱਲ ਰਹੇ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਫ਼ੈਸਲਾ ਕੇਂਦਰ ਨਾਲ ਮੀਟਿੰਗ ਤੋਂ ਬਾਅਦ ਕਰਨੀਆਂ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਰੇਲ ਧਰਨੇ ਵਿਸ਼ਾਲ ਕਰਕੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਲਾਉਣ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਕਿਹਾ ਹੈ ਕਿ ਕੇਂਦਰੀ ਸਕੱਤਰ ਨਾਲ ਗੱਲਬਾਤ ਸੰਬਧੀ ਉਨ੍ਹਾਂ ਨੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਖਰੜਾ ਤਿਆਰ ਕਰ ਲਿਆ ਹੈ, ਜਿਸ ਨੂੰ ਦਿੱਲੀ 'ਚ ਖੇਤੀ ਸਕੱਤਰ ਨਾਲ ਹੋਣ ਵਾਲੀ ਬੈਠਕ 'ਚ ਰੱਖਿਆ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤਕ ਚੱਕਾ ਜਾਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ 'ਚ ਕੁਝ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ 'ਚ ਕਈ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ।
Farm Bill 2020 : 30 Farmers Organizations of Punjab Meeting with Central Government in delhi
-PTCNews