Fri, Apr 19, 2024
Whatsapp

ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

Written by  Shanker Badra -- October 20th 2020 12:45 PM
ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ 'ਚ 3 ਬਿੱਲ ਪੇਸ਼ ਕੀਤੇ ਹਨ ਅਤੇ ਕੁੱਝ ਦੇਰ ਬਾਅਦ ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ ਅਤੇ ਇਨ੍ਹਾਂ ਬਿਲਾਂ 'ਤੇ ਪੰਜਾਬ ਵਿਧਾਨ ਸਭਾ 'ਚਚਰਚਾ ਚੱਲ ਰਹੀ ਹੈ। [caption id="attachment_441748" align="aligncenter" width="700"]Farm Bill 2020 : Agriculture laws against 3 Bills in Punjab Vidhan Sabha ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ[/caption] ਇਹ ਵੀ ਪੜ੍ਹੋ :ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ 'ਚ ਪੇਸ਼ ਕੀਤੇ 3 ਬਿੱਲ  ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ ਹੈ। ਇਹ ਸਦਨ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਇਨ੍ਹਾਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ ਜ਼ਰੂਰੀ ਕਰੇ ਅਤੇ ਨਵੇਂ ਕਾਨੂੰਨ ਪੇਸ਼ ਕਰੇ। ਇਸ ਮਗਰੋਂ ਅੱਜ ਸਦਨ 'ਚ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਬਿੱਲਾਂ ਨੂੰ ਰੱਦ ਕਰਨ 'ਤੇ ਚਰਚਾ ਹੋਵੇਗੀ। [caption id="attachment_441747" align="aligncenter" width="700"]Farm Bill 2020 : Agriculture laws against 3 Bills in Punjab Vidhan Sabha ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ[/caption] ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ 'ਤੇ ਵੱਡਾ ਬਿਆਨ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਭੁੱਲ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਾਂ। ਇਹ ਵੀ ਪੜ੍ਹੋ :ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ [caption id="attachment_441751" align="aligncenter" width="700"]Farm Bill 2020 : Agriculture laws against 3 Bills in Punjab Vidhan Sabha ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ[/caption] ਉਨ੍ਹਾਂ ਕਿਹਾ ਕਿਪੰਜਾਬ ਨੂੰ ਇਕੱਠਾ ਹੋਣ ਪਊ ਤੇ ਕਿਸਾਨੀ ਨਾਲ ਖੜ੍ਹਣਾ ਪੈਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜਾਂਗੇ ਅਤੇ ਹਰ ਅਦਾਲਤ ਤੱਕ ਜਾਵਾਂਗੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ਼ ਪੇਸ਼ ਕੀਤੇ ਬਿੱਲਾਂ ਦੀ ਕਾਪੀ ਬਾਕੀ ਵਿਧਾਇਕਾਂ ਨੂੰ ਦੇ ਦਿੱਤੀ ਹੈ ਤੇ ਉਹਨਾਂ 'ਤੇ ਮੰਥਨ ਚੱਲ ਰਿਹਾ ਹੈ ਤੇ ਥੋੜ੍ਹੀ ਦੇਰ ਵਿਚ ਬਿੱਲਾਂ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਜੇ ਕਿਸਾਨ ਦੀ ਕਿਸੇ ਚੀਜ਼ ਨੂੰ ਲੈ ਕੇ ਝਗੜਾ ਹੁੰਦਾ ਹੈ ਤਾਂ ਕਿਸਾਨ ਅਦਾਲਤ ਦਾ ਦਰਵਾਜ਼ਾ ਵੀ ਖੜਕਾਅ ਸਕਣਗੇ। Farm Bill 2020 : Agriculture laws against 3 Bills in Punjab Vidhan Sabha -PTCNews


Top News view more...

Latest News view more...