Sat, Apr 27, 2024
Whatsapp

ਕਿਸਾਨ ਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ

Written by  Shanker Badra -- October 19th 2020 02:31 PM -- Updated: October 19th 2020 02:33 PM
ਕਿਸਾਨ ਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ

ਕਿਸਾਨ ਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ

ਕਿਸਾਨ ਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ:ਚੰਡੀਗੜ੍ਹ : ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 20 ਅਕਤੂਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਮੀਟਿੰਗ ਹੋਣੀ ਸੀ ਪਰ 30 ਕਿਸਾਨ ਜਥੇਬੰਦੀਆਂ ਨੇ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ 21 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਕੈਬਨਿਟ ਕਮੇਟੀ ਨਾਲ ਮੀਟਿੰਗ ਕਰਨ ਤੋਂ ਬਾਅਦ ਇਸ ਦਾ ਐਲਾਨ ਕੀਤਾ ਹੈ। [caption id="attachment_441396" align="aligncenter" width="300"]Farm Bill 2020 : Farmers organizations postpone meeting on October 20 ਕਿਸਾਨਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ[/caption] ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਮਤੇ 19 ਦੀ ਥਾਂ 20 ਅਕਤੂਬਰ ਨੂੰ ਲਿਆਉਣ ਕਾਰਨ ਮੀਟਿੰਗ ਅੱਗੇ ਪਾਈ ਗਈ ਹੈ। ਜਿਸ ਕਾਰਨ ਹੁਣ 30 ਕਿਸਾਨ ਜਥੇਬੰਦੀਆਂ 21 ਅਕਤੂਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਚ ਮੀਟਿੰਗ ਕਰਨਗੀਆਂ। [caption id="attachment_441397" align="aligncenter" width="300"]Farm Bill 2020 : Farmers organizations postpone meeting on October 20 ਕਿਸਾਨਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ[/caption] ਦੱਸਣਯੋਗ ਹੈ ਕਿ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਦੇ ਰੇਲਵੇ ਟਰੈਕ ਅਤੇ ਕਈ ਥਾਵਾਂ ਉੱਤੇ ਰਿਲਾਇੰਸ ਦੇ ਸ਼ਾਪਿੰਗ ਮਾਲ ,ਪੈਟਰੌਲ ਪੰਪ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ ਅਤੇ ਇਹਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਰਹਿਣਗੇ। [caption id="attachment_441393" align="aligncenter" width="300"]Farm Bill 2020 : Farmers organizations postpone meeting on October 20 ਕਿਸਾਨਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ[/caption] ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਤੋਂ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋਇਆ ਹੈ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ ਕੱਲ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਬਿੱਲ ਕੱਲ ਪੇਸ਼ ਕੀਤਾ ਜਾਵੇਗਾ। ਅੱਜ ਸ਼ਾਮ 5 ਵਜੇ ਤੱਕ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਸਾਰੇ ਵਿਧਾਇਕਾਂ ਕੋਲ ਪੁੱਜ ਜਾਣਗੀਆਂ। -PTCNews


Top News view more...

Latest News view more...