Advertisment

ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ

author-image
Shanker Badra
Updated On
New Update
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ
Advertisment
publive-image
Advertisment
ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਅੱਜ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ। Farm bills: Haryana Police uses water cannon on farmers Chandigarh-Delhi highway ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ ਇਸ ਦੌਰਾਨ ਪੰਜਾਬ 'ਚੋਂ ਕੁੱਝ ਕਿਸਾਨਾਂ ਦੇ ਕਾਫ਼ਲੇ ਹਰਿਆਣਾ ਬਾਰਡਰ 'ਤੇ ਪੁੱਜ ਗਏ ਹਨ। ਕਿਸਾਨ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਜਿਵੇਂ ਸਬਜ਼ੀਆਂ, ਵਾਟਰ ਟੈਂਕਰ, ਲੱਕੜਾਂ ਲੈ ਕੇ ਪੁੱਜੇ ਅਤੇ ਨਾਲ ਹੀ ਖਾਣਾ ਬਣਾਉਣ ਵਾਲੇ ਕਈ ਲੋਕ ਪਹੁੰਚੇ ਹਨ। ਹਰਿਆਣਾ -ਪੰਜਾਬ ਬਾਰਡਰ 'ਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਦੁੱਧ ਅਤੇ ਹੋਰ ਜ਼ਰੂਰੀ ਸਾਮਾਨ ਲੈ ਕੇ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਿੱਥੇ ਰੋਕੇਗੀ ਤਾਂ ਉੱਥੇ ਹੀ ਧਰਨੇ 'ਤੇ ਬੈਠ ਜਾਵਾਂਗੇ। Farm bills: Haryana Police uses water cannon on farmers Chandigarh-Delhi highway ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਹਨ। ਇਸ ਬਾਵਜੂਦ ਵੀ ਕਿਸਾਨ ਪਿੱਛੇ ਨਹੀਂ ਹਟੇ ਅਤੇ ਉਹ ਪੁਲਿਸ ਦੇ ਬੈਰੀਕੇਡ ਤੋੜ ਕੇ ਅਖੀਰ ਦਿੱਲੀ ਵੱਲ ਨੂੰ ਵਧ ਗਏ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਖੱਟੜ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। Farm bills: Haryana Police uses water cannon on farmers Chandigarh-Delhi highway ਚੰਡੀਗੜ੍ਹ-ਦਿੱਲੀ ਹਾਈਵੇ 'ਤੇ ਹਰਿਆਣਾ ਪੁਲਿਸ ਨੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ ਉੱਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ। ਹਾਲਾਂਕਿ ਕਿਸਾਨਾਂ ਨੇ ਆਪਣੀ ਤਿਆਰੀ ਕਸੀ ਹੋਈ ਹੈ। ਹਰਿਆਣਾ ਦੇ ਜੀਂਦ 'ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨਾਂ ਨੂੰ ਹਰਿਆਣਾ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਦੀ ਫੋਰਸ ; ਰੈਪਿਡ ਐਕਸ਼ਨ ਫੋਰਸ, ਹਰਿਆਣਾ ਪੁਲਸ ਅਤੇ ਹੋਰ ਫੋਰਸ ਮੌਜੂਦ ਹਨ। ਪੰਜਾਬ ਦੇ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। -PTCNews publive-image-
latest-news punjab-news punjabi-news punjab-farmers farm-laws-protest india-news news-in-punjabi farmers-protest-in-delhi dilli-chalo news-in-punjab-farmbill-2020
Advertisment

Stay updated with the latest news headlines.

Follow us:
Advertisment