ਮੁੱਖ ਖਬਰਾਂ

Farm Laws Withdrawn: ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਬੈਠਕ ਅੱਜ, ਤੈਅ ਹੋਵੇਗੀ ਅੱਗੇ ਦੀ ਰਣਨੀਤੀ

By Riya Bawa -- November 21, 2021 10:11 am -- Updated:Feb 15, 2021

Farm Laws Withdrawn : ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਯੂਨਾਈਟਿਡ ਕਿਸਾਨ ਮੋਰਚਾ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ 9 ਮੈਂਬਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ MSP, ਕਿਸਾਨਾਂ 'ਤੇ ਦਰਜ ਹੋਏ ਕੇਸਾਂ ਨੂੰ ਲੈ ਕੇ ਵਿਚਾਰ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਕਿਸਾਨ 29 ਨਵੰਬਰ ਨੂੰ ਟਰੈਕਟਰ ਮਾਰਚ ਕੱਢਣ ਲਈ ਬਜਿੱਦ ਹਨ। ਕਿਸਾਨਾਂ ਵੱਲੋਂ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ' MSP 'ਤੇ ਕਾਨੂੰਨੀ ਗਾਰੰਟੀ ਦੇਵੇ। ਇਸ ਦੇ ਨਾਲ ਹੀ ਕਿਸਾਨਾਂ 'ਤੇ ਦਰਜ ਕੇਸ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਸ਼ਹੀਦ ਕਿਸਾਨਾਂ ਦੀ ਸਮਾਰਕ ਬਣਾਈ ਜਾਵੇ। ਇਸ ਦੇ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਫੈਸਲਾ ਰੱਖਿਆ ਜਾਵੇਗਾ।

ਕਿਸਾਨਾਂ ਦੀਆਂ 5 ਮੁੱਖ ਮੰਗਾਂ-
MSP 'ਤੇ ਕਾਨੂੰਨ
ਬਿਜਲੀ 'ਤੇ ਆਰਡੀਨੈਂਸ ਵਾਪਸ ਲਿਆ ਜਾਵੇ
ਪਰਾਲੀ ਦੇ ਕੇਸਾਂ ਦੀ ਵਾਪਸੀ
ਕਿਸਾਨ ਅੰਦੋਲਨ ਦੇ ਕੇਸਾਂ ਦੀ ਵਾਪਸੀ
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਕਿ 26 ਤੇ 29 ਨਵੰਬਰ ਨੂੰ ਹੋਣ ਵਾਲੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ 22 ਨਵੰਬਰ ਦੀ ਲਖਨਊ ਰੈਲੀ ਨੂੰ ਕਾਮਯਾਬ ਕਰਨਾ ਹੈ। ਜੇਕਰ ਲਖੀਮਪੁਰ ਖੀਰੀ 'ਚ ਸਾਡੇ ਸਾਥੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਲਖੀਮਪੁਰ ਖੀਰੀ ਖੇਤਰ 'ਚ ਅੰਦੋਲਨ ਕਰਾਂਗੇ।

-PTC News

  • Share