'ਕਿਸਾਨ ਜਥੇਬੰਦੀਆਂ ਕਰਨਗੀਆਂ 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ'
ਉਨ੍ਹਾਂ ਦੱਸਿਆ ਕਿ ਇਸ ਸੰਧਰਭ 'ਚ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕੁਝ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਸਾਰੇ ਮਤਭੇਦ ਭੁਲਾ ਕੇ ਇੱਕੋ ਮੈਦਾਨ 'ਚ ਇਕੱਠਾ ਕੀਤਾ ਜਾਵੇਗਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
[caption id="attachment_439690" align="aligncenter" width="740"]
ਬਲਬੀਰ ਸਿੰਘ ਰਾਜੇਵਾਲ[/caption]
ਰਾਜੇਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ, ਅਤੇ ਜੇਕਰ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮਨੀਆਂ ਗਈਆਂ ਤਾਂ ਉਨ੍ਹਾਂ ਦਾ ਸੰਘਰਸ਼ ਅਗੇ ਵੀ ਇੰਝ ਹੀ ਜਾਰੀ ਰਹੇਗਾ।
[caption id="attachment_439691" align="aligncenter" width="698"]
ਬਲਬੀਰ ਸਿੰਘ ਰਾਜੇਵਾਲ[/caption]