ਸੰਗਰੂਰ : ਆਰਥਿਕ ਤੰਗੀ ਨਾਲ ਜੂਝ ਰਹੇ ਕਿਸਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ 

farmer committed suicide due to financial crisis

ਸੰਗਰੂਰ : ਆਰਥਿਕ ਤੰਗੀ ਨਾਲ ਜੂਝ ਰਹੇ ਕਿਸਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

ਸੰਗਰੂਰ ਦੇ ਸ਼ਾਹਪੁਰ ਕਲ੍ਹਾਂ ‘ਚ ਆਰਥਿਕ ਤੰਗੀ ਨਾਲ ਜੂਝ ਰਹੇ ਇੱਕ ਕਿਸਾਨ ਨੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਹੈ।
farmer committed suicide due to financial crisisਮ੍ਰਿਤਕ ਦੀ ਪਹਿਚਾਣ ਗੁਰਨਾਮ ਸਿੰਘ (55) ਸੰਗਰੁਰ ਦੇ ਸ਼ਾਹਪੁਰ ਕਲ੍ਹਾਂ ਦੇ ਰੂਪ ‘ਚ ਹੋਈ ਹੈ। ਉਕਤ ਕਿਸਾਨ ਕੋਲ ਦੋ ਏਕੜ ਜ਼ਮੀਨ ਸੀ, ਜਿਹੜੀ ਕਿ ਉਸ ਨੇ ਆਰਥਿਕ ਤੰਗੀ ਕਾਰਨ ਵੇਚ ਦਿੱਤੀ ਸੀ।
farmer committed suicide due to financial crisisਇਸ ਕਾਰਨ ਉਸ ਦੇ ਪਰਿਵਾਰ ਦਾ ਗੁਜ਼ਾਰਾ ਕਾਫ਼ੀ ਮੁਸ਼ਕਲ ਨਾਲ ਹੋ ਰਿਹਾ ਸੀ।

ਇੱਥੇ ਇਹ ਜ਼ਿਕਰ ਕਰਨਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਕਰਜ਼ਾ ਮੁਆਫੀ ਦੇ ਵਾਅਦੇ ਨਾਲ ਜਿੱਥੇ ਕਿਸਾਨਾਂ ਨੂੰ ਕੁਝ ਹੌਂਸਲਾ ਹੋਇਆ ਸੀ, ਉਥੇ ਹੀ ਹੁਣ ਇਹ ਵਾਅਦਾ ਪੂਰਾ ਨਾ ਹੋਣ ‘ਤੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ ਅਤੇ ਆਰਥਿਕ ਤੰਗੀ ਕਾਰਨ ਆਏ ਦਿਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

—PTC News