ਮੁੱਖ ਖਬਰਾਂ

ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਹੋਈ ਮੌਤ

By Shanker Badra -- December 22, 2020 2:12 pm -- Updated:Feb 15, 2021

ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਹੋਈ ਮੌਤ:ਮੁੱਲਾਂਪੁਰ ਦਾਖਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 27ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।

Farmer death in Road Accident returning from Delhi Kisan Andolan ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਹੋਈ ਮੌਤ  

ਕਿਸਾਨੀ ਸੰਘਰਸ਼ ਦੌਰਾਨ ਅੱਜ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿਕਰੀ ਬਾਰਡਰ 'ਤੇ ਜਾਰੀ ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Farmer death in Road Accident returning from Delhi Kisan Andolan ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਹੋਈ ਮੌਤ  

ਜਾਣਕਾਰੀ ਅਨੁਸਾਰ ਬੀਤੀ ਰਾਤ 31 ਸਾਲਾ ਕਿਸਾਨ ਹਰਮਿੰਦਰ ਸਿੰਘ ਦਿੱਲੀ ਕਿਸਾਨ ਮੋਰਚਾ ਤੋਂ ਅਪਣੇ ਪਿੰਡ ਜਾਂਗਪੁਰ ਨਜ਼ਦੀਕ ਮੁੱਲਾਂਪੁਰ ਦਾਖਾ ਵਾਪਸ ਆ ਰਿਹਾ ਸੀ। ਇਸ ਦੌਰਾਨ ਧਨੌਲਾ ਨੇੜੇ ਸੜਕ ਹਾਦਸਾ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਜਾਂਗਪੁਰ ਵਿਚ ਕੀਤਾ ਜਾਵੇਗਾ।

Farmer death in Road Accident returning from Delhi Kisan Andolan ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਹੋਈ ਮੌਤ  

ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਦੇ ਕਰੀਬ ਕਿਸਾਨਾਂ ਨੇ ਇਸ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਈ ਹੈ। ਦੇਸ਼ ਭਰ 'ਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਸ਼ਰਾਧਾਂਜਲੀ ਦਿੱਤੀ ਗਈ ਸੀ ਅਤੇ ਸ਼ਹੀਦ ਕਿਸਾਨਾਂ ਦੀ ਯਾਦ 'ਚ ਵੱਖ -ਵੱਖ ਪ੍ਰੋਗਰਾਮ ਕੀਤੇ ਗਏ ਹਨ।
-PTCNews

  • Share