Advertisment

ਦਿੱਲੀ ਵਿਖੇ ਕਿਸਾਨਾਂ ਦੇ ਧਰਨੇ ‘ਚ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਹੋਈ ਮੌਤ

author-image
Shanker Badra
Updated On
New Update
ਦਿੱਲੀ ਵਿਖੇ ਕਿਸਾਨਾਂ ਦੇ ਧਰਨੇ ‘ਚ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਹੋਈ ਮੌਤ
Advertisment
publive-image
Advertisment
ਦਿੱਲੀ ਵਿਖੇ ਕਿਸਾਨਾਂ ਦੇ ਧਰਨੇ ‘ਚ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਹੋਈ ਮੌਤ:ਤਲਵੰਡੀ ਸਾਬੋ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਇਸ ਕਿਸਾਨੀ ਅੰਦੋਲਨ ਦੌਰਾਨ ਦੁੱਖ ਦੀ ਗੱਲ ਹੈ ਕਿ ਹੁਣ ਤੱਕ 5 ਕਿਸਾਨਾਂ ਦੀ ਮੌਤ ਹੋ ਗਈ ਹੈ। ਇਸ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। Farmer Death Leleana Village in Talwandi Sabo in Farmers dharna in Delhi ਦਿੱਲੀ ਵਿਖੇ ਕਿਸਾਨਾਂ ਦੇ ਧਰਨੇ ‘ਚਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਹੋਈ ਮੌਤ ਦਿੱਲੀ ਦੇ ਟਿਕਰੀ ਬਾਰਡਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨਾਂ 'ਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਲਾਸ਼ ਪੀ.ਜੀ.ਆਈ. ਰੋਹਤਕ ਵਿਖੇ ਰੱਖੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਉਕਤ ਕਿਸਾਨ ਨੂੰ ਸ਼ਹੀਦ ਐਲਾਨਦਿਆਂ ਸਰਕਾਰ ਤੋਂ 10 ਲੱਖ ਮੁਆਵਜ਼ੇ ਅਤੇ ਪਰਿਵਾਰਿਕ ਮੈਂਬਰ ਲਈ ਸਰਕਾਰੀ ਨੌਕਰੀ ਮੰਗੀ ਹੈ। Farmer Death Leleana Village in Talwandi Sabo in Farmers dharna in Delhi ਦਿੱਲੀ ਵਿਖੇ ਕਿਸਾਨਾਂ ਦੇ ਧਰਨੇ ‘ਚਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਹੋਈ ਮੌਤ ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬਹਾਦਰਗੜ੍ਹ ਨੇੜੇ ਧਰਨੇ ‘ਚ ਸ਼ਾਮਿਲ ਗੁਰਜੰਟ ਸਿੰਘ (60) ਪੁੱਤਰ ਰਾਮ ਸਿੰਘ ਬੀਤੇ ਕੱਲ੍ਹ ਅਚਾਨਕ ਬਿਮਾਰ ਹੋ ਗਿਆ ਸੀ ,ਜਿਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਹਸਪਤਾਲ ‘ਚੋਂ ਅੱਜ ਪੀ.ਜੀ.ਆਈ. ਰੋਹਤਕ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ ਸੀ। Farmer Death Leleana Village in Talwandi Sabo in Farmers dharna in Delhi ਦਿੱਲੀ ਵਿਖੇ ਕਿਸਾਨਾਂ ਦੇ ਧਰਨੇ ‘ਚਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਹੋਈ ਮੌਤ ਇਸ ਤੋਂ ਇਲਾਵਾ ਬੀਤੇ ਕੱਲ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਵਾਪਸ ਆ ਰਹੇ ਪਿੰਡ ਝੱਮਟ ਦੇ 35 ਸਾਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਗੋਲੂ ਪੁੱਤਰ ਸਵ. ਜਗਤਾਰ ਸਿੰਘ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਝੱਮਟ ,ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਹ ਕਿਸਾਨ ਆਪਣੇ ਮਾਤਾ - ਪਿਤਾ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ ਆਪਣੀ ਮਾਤਾ ਚਰਨਜੀਤ ਕੌਰ ,ਪਤਨੀ ਅਮਨਦੀਪ ਕੌਰ , ਇੱਕ ਪੁੱਤਰੀ ਅਤੇ ਇੱਕ ਪੁੱਤਰ ਛੱਡ ਗਿਆ ਹੈ। -PTCNews publive-image-
farmers-protest-delhi farmer-death-in-delhi farmer-death-on-delhi-protest
Advertisment

Stay updated with the latest news headlines.

Follow us:
Advertisment