ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਅੱਜ ਹੋਵੇਗਾ ਅੰਤਿਮ ਸਸਕਾਰ
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਅੱਜ ਹੋਵੇਗਾ ਅੰਤਿਮ ਸਸਕਾਰ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 16ਵੇਂ ਦਿਨ ਵੀ ਜਾਰੀ ਹੈ। ਕਿਸਾਨ ਕੜਾਕੇ ਦੀ ਠੰਢ 'ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਹੋਏ ਹਨ ਅਤੇ ਕਈ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਅੱਜ ਹੋਵੇਗਾ ਅੰਤਿਮ ਸਸਕਾਰ
ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਪਿੰਡ ਬੱਦੋਵਾਲ ਦੇ ਕਿਸਾਨ ਸਰਦਾਰ ਭਾਗ ਸਿੰਘ (ਪੱਕੇ ਘਰਾਂ ਵਾਲੇ) ਜੋ ਕੇ ਪਹਿਲੇ ਦਿਨ ਤੋਂ ਹੀ ਦਿੱਲੀ ਵਿਖੇ ਸੇਵਾ ਨਿਭਾ ਰਿਹਾ ਸੀ। ਅੱਜ ਸਵੇਰੇ ਕਰੀਬ ਢਾਈ ਵਜੇ ਸ਼ਹੀਦੀ ਪ੍ਰਾਪਤ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1.30 ਵਜੇ ਪਿੰਡ ਬੱਦੋਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਅੱਜ ਹੋਵੇਗਾ ਅੰਤਿਮ ਸਸਕਾਰ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 16 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਦੀਆਂ ਟਰਾਲੀਆਂ ਹੇਠਾਂ ਰਾਤ ਕੱਟ ਰਹੇ ਹਨ। ਸਿੰਘੂ , ਟਿਕਰੀ , ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ।
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ , ਅੱਜ ਹੋਵੇਗਾ ਅੰਤਿਮ ਸਸਕਾਰ
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪੂਰੇ ਦੇਸ਼ 'ਚ ਅੰਦੋਲਨ ਤੇਜ਼ ਹੋਵੇਗਾ ਅਤੇ 12 ਦਸੰਬਰ ਤੋਂ ਪੂਰੇ ਦੇਸ਼ 'ਚ ਟੋਲ ਪਲਾਜ਼ੇ ਘੇਰੇ ਜਾਣਗੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਸ਼ੁਰੂ ਹੋਣਗੇ। ਹੁਣ ਪੂਰੇ ਭਾਰਤ ਵਿੱਚ ਰੇਲਵੇ ਟਰੈਕ ਰੋਕੇ ਜਾਣਗੇ,ਜਿਸ ਦੀ ਤਰੀਖ ਜਲਦ ਐਲਾਨ ਹੋਵੇਗੀ। ਕਿਸਾਨਾਂ ਵੱਲੋਂ ਰੇਲਵੇ ਲਾਇਨਾਂ 'ਤੇ ਮੁੜ ਧਰਨੇ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ।
-PTCNews