ਮਾਨਸਾ ਰੇਲਵੇ ਲਾਈਨ ‘ਤੇ ਖੇਤੀ ਕਾਨੂੰਨਾਂ ਖਿਲਾਫ਼ ਲਗਾਏ ਧਰਨੇ ਦੌਰਾਨ ਇਕ ਕਿਸਾਨ ਦੀ ਹੋਈ ਮੌਤ

farmer dies during a dharna on Mansa railway line against agricultural laws
ਮਾਨਸਾ ਰੇਲਵੇ ਲਾਈਨ 'ਤੇ ਖੇਤੀ ਕਾਨੂੰਨਾਂ ਖਿਲਾਫ਼ਲਗਾਏ ਧਰਨੇ ਦੌਰਾਨ ਇਕ ਕਿਸਾਨ ਦੀ ਹੋਈ ਮੌਤ  

ਮਾਨਸਾ ਰੇਲਵੇ ਲਾਈਨ ‘ਤੇ ਖੇਤੀ ਕਾਨੂੰਨਾਂ ਖਿਲਾਫ਼ ਲਗਾਏ ਧਰਨੇ ਦੌਰਾਨ ਇਕ ਕਿਸਾਨ ਦੀ ਹੋਈ ਮੌਤ:ਮਾਨਸਾ : ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਹਨ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਾਨਸਾ ਰੇਲਵੇ ਲਾਈਨ ‘ਤੇ ਲਗਾਏ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਜੁਗਰਾਜ ਸਿੰਘ (50) ਪੁੱਤਰ ਮਹਿੰਦਰ ਸਿੰਘ ਪਿੰਡ ਗੁੜੱਦੀ ਦਾ ਵਸਨੀਕ ਸੀ। ਉਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਾਲ ਸਬੰਧਿਤ ਸੀ।

Pm Modi Da Putla Fukyaa by farmers' organizations at Cholang Toll Plaza of agricultural laws

ਇਸ ਤੋਂ ਪਹਿਲਾਂ ਮਹਿਮਦਪੁਰ ਜੱਟਾਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਪੁੱਤਰ ਸੰਪੂਰਨ ਸਿੰਘ ਮਹਿਮਦਪੁਰ ਜੱਟਾਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਦੇ ਹੋਏ ਸਦੀਵੀ ਵਿਛੋੜਾ ਦੇ ਗਏ ਹਨ,ਉਹ ਲਗਾਤਾਰ ਪਿਛਲੇ ਚਾਲੀ ਸਾਲਾਂ ਤੋਂ ਵੱਖ -ਵੱਖ ਅਹੁਦਿਆਂ ‘ਤੇ ਕੰਮ ਕਰਦੇ ਹੋਏ ਜਥੇਬੰਦੀ ਦੇ ਆਗੂ ਰਹੇ ਹਨ।

Farmer leader Harbans Singh dies of heart attack During Protest Mahimadpur village of Patiala
ਪਟਿਆਲਾ ਦੇ ਪਿੰਡ ਮਹਿਮਦਪੁਰ ਜੱਟਾਂ ਵਿਖੇ ਮੋਦੀ ਦਾ ਪੁਤਲਾ ਫੂਕਦੇ ਸਮੇਂ ਕਿਸਾਨ ਆਗੂ ਦੀ ਹੋਈ ਮੌਤ

ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਨੂੰ ਦਿਲ ਦਾ ਦੌਰਾ ਉਸ ਸਮੇਂ ਪਿਆ, ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ। ਇਸ ਦੌਰਾਨ ਕਿਸਾਨ ਆਗੂ ਦੀ ਇਸ ਮੌਤ ’ਤੇ ਡਾ. ਦਰਸ਼ਨ ਪਾਲ,ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ, ਸਮੇਤ ਅਨੇਕਾਂ ਹੋਰ ਅਨੇਕਾਂ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।

Farmer leader Harbans Singh dies of heart attack During Protest Mahimadpur village of Patiala

ਦੱਸ ਦੇਈਏ ਕਿ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ। ਅੱਜ 29 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਹਨ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।
-PTCNews