ਮੁੱਖ ਖਬਰਾਂ

ਮੰਦਭਾਗੀ ਖ਼ਬਰ : ਦਿੱਲੀ ਧਰਨੇ ਤੋਂ ਪਰਤ ਰਹੇ ਕਿਸਾਨ ਹੋਏ ਸੜਕ ਹਾਦਸੇ ਦਾ ਸ਼ਿਕਾਰ, 2 ਦੀ ਮੌਤ ਕਈ ਜ਼ਖਮੀ

By Jagroop Kaur -- December 15, 2020 10:12 am -- Updated:Feb 15, 2021

ਨਵੀਂ ਦਿੱਲੀ, ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਉਥੇ ਹੀ ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁਕੀ ਹੈ , ਅਜਿਹੀ ਹੀ ਇਕ ਮੰਦ ਗੀ ਖਬਰ ਅੱਜ ਤੜਕੇ ਹੀ ਸਾਹਮਣੇ ਆਈ ਹੈ ਜਿਥੇ ਕਿਸਾਨਾਂ ਵਲੋਂ ਦਿੱਲੀ 'ਚ ਦਿੱਤੇ ਜਾ ਰਹੇ ਧਰਨੇ ਤੋਂ ਵਾਪਸ ਪਰਤ ਰਹੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਫੇੜਾ ਦੇ ਦੋ ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।

Image

ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦੇ ਕਿਸਾਨ ਦਿੱਲੀ ਧਰਨੇ ਤੋਂ ਜਦੋਂ ਵਾਪਸ ਆ ਰਹੇ ਸਨ ਤਾਂ ਹਰਿਆਣਾ ਦੇ ਤਰਾਵੜੀ ਕਸਬੇ ਨੇੜੇ ਜੀ. ਟੀ. ਰੋਡ 'ਤੇ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ,

Image

ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਏ ਅਤੇ ਲਾਭ ਸਿੰਘ ਤੇ ਗੁਰਪ੍ਰੀਤ ਸਿੰਘ ਨਾਮੀ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਜਿੰਨਾ ਨੂੰ ਇਲਾਜ ਲਈ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।