ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਅਜਨਾਲਾ : ਮੋਦੀ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
[caption id="attachment_534025" align="aligncenter" width="300"]
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ[/caption]
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਅਜਨਾਲਾ ਦੇ ਪਿੰਡ ਕਾਮਲਪੁਰਾ ਦੇ ਰਹਿਣ ਵਾਲੇ ਕਿਸਾਨ ਅੰਗਰੇਜ਼ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ।
[caption id="attachment_534026" align="aligncenter" width="300"]
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ[/caption]
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਅੱਜ ਇਕ ਸਾਲ ਬੀਤ ਗਿਆ ਹੈ। ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਇਹ ਕਾਨੂੰਨ ਰੱਦ ਕਰਵਾ ਕੇ ਹਟਣਗੇ।
[caption id="attachment_534024" align="aligncenter" width="300"]
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ[/caption]
ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਹੀ ਕਿਸਾਨ ਪਿਛਲੇ ਸਾਲ ਨਵੰਬਰ 'ਚ ਦਿੱਲੀ ਵੱਲ ਕੂਚ ਕਰ ਗਏ ਸਨ ਤੇ ਅਜੇ ਤਕ ਡੇਰੇ ਉੱਥੇ ਹੀ ਹਨ। ਕੜਾਕੇ ਦੀ ਠੰਡ ਤੇ ਫਿਰ ਅੱਤ ਦੀ ਗਰਮੀ ਦੋਵੇਂ ਰੁੱਤਾਂ ਕਿਸਾਨਾਂ ਨੇ ਖੁੱਲ੍ਹੇ ਆਸਮਾਨ ਥੱਲੇ ਬਹਿ ਪਿੰਡੇ 'ਤੇ ਹੰਢਾ ਲਈਆਂ ਤੇ 500 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
-PTCNews