Thu, Apr 25, 2024
Whatsapp

ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ 'ਚ ਹੋਈ ਮੌਤ

Written by  Shanker Badra -- February 02nd 2021 11:01 AM
ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ 'ਚ ਹੋਈ ਮੌਤ

ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ 'ਚ ਹੋਈ ਮੌਤ

ਭਵਾਨੀਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 70 ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਕਿਸਾਨੀ ਸੰਘਰਸ਼ ਤੋਂ ਪਰਤੇ ਨੌਜਵਾਨ ਦੀ ਨਮੂਨੀਆ ਨਾਲ ਮੌਤ ਹੋ ਗਈ ਹੈ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ 122 ਵਿਅਕਤੀਆਂ ਦੀ ਲਿਸਟ ਜਾਰੀ [caption id="attachment_471410" align="aligncenter" width="700"]Farmer from Bhavanigarh died of pneumonia after returning from Tikri border Delhi ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ 'ਚ ਹੋਈ ਮੌਤ[/caption] ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਕਸਬਾ ਭਵਾਨੀਗੜ੍ਹ ਦੇ 30 ਸਾਲਾ ਨੌਜਵਾਨ ਕ੍ਰਿਸ਼ਨ ਸਿੰਘ ਪੁੱਤਰ ਹਰਮੇਸ਼ ਸਿੰਘ ਦੀ ਨਮੂਨੀਆ ਨਾਲ ਮੌਤ ਹੋ ਗਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ’ਚ ਜ਼ੇਰੇ ਇਲਾਜ ਸੀ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਭਵਾਨੀਗੜ੍ਹ ਦੇ ਯੂਥ ਆਗੂ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਪਿਛਲੇ ਹਫ਼ਤੇ ਤੋਂ ਕਿਸਾਨੀ ਸੰਘਰਸ਼ ’ਚ ਸ਼ਾਮਲ ਸੀ। [caption id="attachment_471408" align="aligncenter" width="750"]Farmer from Bhavanigarh died of pneumonia after returning from Tikri border Delhi ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ 'ਚ ਹੋਈ ਮੌਤ[/caption] ਉਨ੍ਹਾਂ ਨੇ ਦੱਸਿਆ ਕਿ ਬਿਮਾਰ ਹੋਣ ਕਾਰਨ ਉਹ 25 ਦਸੰਬਰ ਨੂੰ ਪਰਤ ਆਇਆ ਸੀ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਸੰਗਰੂਰ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਬੀਤੀ ਸ਼ਾਮ ਉਸ ਦੀ ਤਬੀਅਤ ਜਿਆਦਾ ਵਿਗੜਨ ਕਾਰਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ, ਜਿਸ ਨੇ ਰਸਤੇ ’ਚ ਦਮ ਤੋੜ ਦਿੱਤਾ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ 'ਚ ਹੋਵੇਗਾ ਚੱਕਾ ਜਾਮ [caption id="attachment_471409" align="aligncenter" width="750"]Farmer from Bhavanigarh died of pneumonia after returning from Tikri border Delhi ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ 'ਚ ਹੋਈ ਮੌਤ[/caption] ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਕਤ ਨੌਜਵਾਨ ਕੋਲ ਇਕ ਏਕੜ ਜ਼ਮੀਨ ਸੀ ਤੇ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਆਰਥਿਕ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ। -PTCNews


Top News view more...

Latest News view more...