ਮੁੱਖ ਖਬਰਾਂ

ਦਿੱਲੀ ਵਿਖੇ ਕਿਸਾਨਾਂ ਦੇ ਧਰਨੇ 'ਚ ਮਾਨਸਾ ਜ਼ਿਲ੍ਹੇ ਦੇ ਇਕ ਹੋਰ ਕਿਸਾਨ ਦੀ ਹੋਈ ਮੌਤ

By Shanker Badra -- December 02, 2020 9:12 pm -- Updated:Feb 15, 2021

ਦਿੱਲੀ ਵਿਖੇ ਕਿਸਾਨਾਂ ਦੇ ਧਰਨੇ 'ਚ ਮਾਨਸਾ ਜ਼ਿਲ੍ਹੇ ਦੇ ਇਕ ਹੋਰ ਕਿਸਾਨ ਦੀ ਹੋਈ ਮੌਤ:ਮਾਨਸਾ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬਹਾਦਰਗੜ੍ਹ ਨੇੜੇ ਧਰਨੇ 'ਚ ਸ਼ਾਮਿਲ ਗੁਰਜੰਟ ਸਿੰਘ (60) ਪੁੱਤਰ ਰਾਮ ਸਿੰਘ ਬੀਤੇ ਕੱਲ੍ਹ ਅਚਾਨਕ ਬਿਮਾਰ ਹੋ ਗਿਆ ਸੀ ,ਜਿਸ ਤੋਂ ਬਾਅਦ ਉਸ ਨੂੰ ਬਹਾਦਰਗੜ੍ਹ ਹਸਪਤਾਲ 'ਚੋਂ ਅੱਜ ਪੀ.ਜੀ.ਆਈ. ਰੋਹਤਕ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਕਿ ਉਸ ਦੀ ਮੌਤ ਹੋ ਗਈ।

Farmer from Mansa district dies in a farmers' dharna in Delhi Farmer from Mansa district dies in a farmers' dharna in Delhi

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, 1 ਮੈਂਬਰ ਨੂੰ ਨੌਕਰੀ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਤੋਂ ਬਾਅਦ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ। ਮ੍ਰਿਤਕ ਦੇ ਘਰ 'ਚ ਹੁਣ ਉਸਦੀ ਪਤਨੀ ਤੋਂ ਇਲਾਵਾ ਇੱਕ ਬੇਟਾ ਤੇ ਬੇਟੀ ਰਹਿ ਗਏ ਹਨ।

Farmer from Mansa district dies in a farmers' dharna in Delhi Farmer from Mansa district dies in a farmers' dharna in Delhi

ਉਨ੍ਹਾਂ ਇਹ ਵੀ ਦੱਸਿਆ ਕਿ 29 ਨਵੰਬਰ ਨੂੰ ਦਿੱਲੀ ਵਿਖੇ ਹੀ ਕਾਰ ਨੂੰ ਅੱਗ ਲੱਗਣ ਕਾਰਨ ਅੰਦਰ ਹੀ ਸੜੇ ਧਨੌਲਾ ਦੇ ਟਰੈਕਟਰ ਮਕੈਨਿਕ ਜਨਕ ਰਾਜ ਦਾ ਅੱਜ ਪੋਸਟਮਾਰਟਮ ਹੋ ਗਿਆ, ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਨਕ ਰਾਜ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ ,ਮ੍ਰਿਤਕ ਜਨਕ ਰਾਜ ਦਾ ਭਲਕੇ ਧਨੌਲਾ ਵਿਖੇ ਸਸਕਾਰ ਕੀਤਾ ਜਾਵੇਗਾ।

Farmer from Mansa district dies in a farmers' dharna in Delhi Farmer from Mansa district dies in a farmers' dharna in Delhi

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਵਾਪਸ ਆ ਰਹੇ ਪਿੰਡ ਝੱਮਟ ਦੇ 35 ਸਾਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਗੋਲੂ ਪੁੱਤਰ ਸਵ. ਜਗਤਾਰ ਸਿੰਘ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਝੱਮਟ ,ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
-PTCNews

  • Share