ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Farmer Gajjan Singh Death of a heart attack during Farmers Delhi Protest
ਕਿਸਾਨ ਅੰਦੋਲਨ ਦੌਰਾਨ ਸੰਘਰਸ਼ਕਰ ਰਹੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ  

ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ:ਸਮਰਾਲਾ : ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਮਰਾਲਾ ਦੇ ਇੱਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 50 ਸਾਲਾ ਗੱਜਣ ਸਿੰਘ ਵਾਸੀ ਪਿੰਡ ਖੱਟਰਾਂ ਭਗਵਾਨਪੁਰ ਜ਼ਿਲ੍ਹਾ ਲੁ‌ਧਿਆਣਾ ਵਜੋਂ ਹੋਈ ਹੈ।

Farmer Gajjan Singh Death of a heart attack during Farmers Delhi Protest
ਕਿਸਾਨ ਅੰਦੋਲਨ ਦੌਰਾਨ ਸੰਘਰਸ਼ਕਰ ਰਹੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦਾ ਸਰਗਰਮ ਮੈਂਬਰ ਕਿਸਾਨ ਬੀਤੇ 24 ਨਵੰਬਰ ਨੂੰ ਕਿਸਾਨਾਂ ਦੇ ਪਹਿਲੇ ਜਥੇ ‘ਚ ਸ਼ਾਮਲ ਹੁੰਦੇ ਹੋਏ ਦਿੱਲੀ ਵਿਖੇ ਪਹੁੰਚਿਆ ਸੀ। ਕੜਾਕੇ ਦੀ ਠੰਡ ‘ਚ ਆਪਣੇ ਬਾਕੀ ਸਾਥੀਆਂ ਨਾਲ ਟਿਕਰੀ ਬਾਰਡਰ ‘ਤੇ ਡਟੇ ਹੋਏ ਇਸ ਕਿਸਾਨ ਗੱਜਣ ਸਿੰਘ ਦੀ ਸ਼ਨੀਵਾਰ ਦੇਰ ਰਾਤ ਹਾਲਤ ਵਿਗੜ ਗਈ ਸੀ।

Farmer Gajjan Singh Death of a heart attack during Farmers Delhi Protest
ਕਿਸਾਨ ਅੰਦੋਲਨ ਦੌਰਾਨ ਸੰਘਰਸ਼ਕਰ ਰਹੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਜਿਸ ਤੋਂ ਬਾਅਦ ਇਸ ਦੇ ਸਾਥੀ ਕਿਸਾਨ ਨੂੰ ਨੇੜੇ ਦੇ ਇਕ ਪ੍ਰਾਈਵੇਟ ਹਸਪਤਾਲ ਲੈ ਗਏ ਪਰ ਹਾਲਤ ਜਿਆਦਾ ਗੰਭੀਰ ਹੋਣ ‘ਤੇ ਉਸ ਨੂੰ ਵੱਡੇ ਹਸਪਤਾਲ ਲਿਜਾਇਆ ਗਿਆ ,ਜਿੱਥੇ ਕਿ ਅੱਜ ਸਵੇਰੇ ਗੱਜਣ ਸਿੰਘ ਦੀ ਮੌਤ ਹੋ ਗਈ ਹੈ।ਦੱਸਿਆ ਜਾਂਦਾ ਹੈ ਕਿ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ।

Farmer Gajjan Singh Death of a heart attack during Farmers Delhi Protest
ਕਿਸਾਨ ਅੰਦੋਲਨ ਦੌਰਾਨ ਸੰਘਰਸ਼ਕਰ ਰਹੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕਿਸਾਨ ਆਗੂ ਨੇ ਕਿਹਾ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਗੱਜਣ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੇ ਪ੍ਰਬੰਧ ਯੂਨੀਅਨ ਵੱਲੋਂ ਕੀਤੇ ਗਏ ਹਨ ਅਤੇ ਦੇਰ ਸ਼ਾਮ ਤੱਕ ਉਸ ਦੀ ਮ੍ਰਿਤਕ ਦੇਹ ਪਿੰਡ ਖੱਟਰਾਂ ਵਿਖੇ ਪਹੁੰਚੇਗੀ। ਦੱਸ ਦੇਈਏ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਇਹ ਤੀਜੇ ਕਿਸਾਨ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਗੱਡੀ ਵਿਚ ਅੱਗ ਲੱਗਣ ਨਾਲ ਧਨੌਲਾ ਦੇ ਕਿਸਾਨ ਦੀ ਮੌਤ ਹੋ ਗਈ ਸੀ ਤੇ ਇਕ ਹੋਰ ਕਿਸਾਨ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਗਿਆ ਸੀ।
-PTCNews