ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ਬਾਰਡਰ 'ਤੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਗੂ ਰਾਕੇਸ਼ ਟਿਕੈਤ ਐਤਵਾਰ ਨੂੰ ਆਪਣੇ ਵਰਕਰਾਂ ਨਾਲ ਦਿੱਲੀ ਯੂਪੀ ਦੇ ਗਾਜ਼ੀਪੁਰ ਬਾਰਡਰ 'ਤੇ ਪਹੁੰਚੇ। ਇਸੇ ਦੌਰਾਨ ਦਿੱਲੀ ਪੁਲਿਸ ਨੂੰ ਪਤਾ ਲੱਗਾ ਕਿ 22 ਅਗਸਤ ਨੂੰ ਕਿਸਾਨ ਦਿੱਲੀ 'ਚ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਜਿਸ ਨੂੰ ਲੈ ਕੇ ਰਾਕੇਸ਼ ਟਿਕੈਤ ਨੂੰ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਅਤੇ ਉਸਦੇ ਨਾਲ 50 ਕਿਸਾਨਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ।
ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਦਿੱਲੀ ਦੇ ਮਧੂ ਵਿਹਾਰ ਥਾਣੇ ਅਤੇ ਏਸੀਪੀ ਦਫ਼ਤਰ ਲਿਜਾਇਆ ਗਿਆ ਹੈ। ਹਾਲਾਂਕਿ ਰਾਕੇਸ਼ ਟਿਕੈਤ ਆਪਣੀ ਮੰਗ 'ਤੇ ਅੜੇ ਹਨ ਅਤੇ ਉਹ ਦਿੱਲੀ ਜਾਣਾ ਚਾਹੁੰਦੇ ਹਨ। ਕਿਸਾਨ ਆਗੂ ਟਿਕੈਤ ਨੇ ਇੱਕ ਟਵੀਟ ਕਰਦਿਆ ਕਿਹਾ ਹੈ ਕਿ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਦਿੱਲੀ ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਇਹ ਗ੍ਰਿਫਤਾਰੀ ਇੱਕ ਨਵੀਂ ਕ੍ਰਾਂਤੀ ਲਿਆਵੇਗੀ। ਇਹ ਸੰਘਰਸ਼ ਆਖਰੀ ਸਾਹ ਤੱਕ ਜਾਰੀ ਰਹੇਗਾ।सरकार के इशारे पर काम कर रही दिल्ली पुलिस किसानों की आवाज को नहीं दबा सकती। यह गिरफ्तारी एक नई क्रांति लेकर आएगी। यह संघर्ष अंतिम सांस तक जारी रहेगा।#ना रुकेंगे #ना थकेंगे #ना झुकेंगे।@CPDelhi@ani@PTI_News pic.twitter.com/gw4WnFkZHM — Rakesh Tikait (@RakeshTikaitBKU) August 21, 2022
ਉਨ੍ਹਾਂ ਨੇ ਕਿਹਾ ਹੈ ਕਿ 22 ਅਗਸਤ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ।ਦੱਸ ਦੇਈਏ ਕਿ ਦੇਸ਼ ਵਿੱਚ ਬੇਰੁਜ਼ਗਾਰੀ ਖ਼ਿਲਾਫ਼ ਜੰਤਰ-ਮਾਤਰ ਵਿਖੇ ਹੋਏ ਧਰਨੇ ਵਿੱਚ ਹਿੱਸਾ ਲੈਣ ਲਈ ਰਾਕੇਸ਼ ਟਿਕੈਤ ਆਏ ਸਨ।
ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ
-PTC News