
ਇਸ ਸੰਗਠਨ ਨੇ ਅੰਦੋਲਨ ਨੂੰ ਖ਼ਤਮ ਕਰਨ ਦਾ ਕੀਤਾ ਐਲਾਨ ,ਕੱਲ੍ਹ ਦੀ ਹਿੰਸਕ ਘਟਨਾ ਤੋਂ ਬਾਅਦ ਲਿਆ ਫੈਸਲਾ:ਨਵੀਂ ਦਿੱਲੀ : ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ਨੇ ਕੱਲ ਦੇ ਘਟਨਾਕ੍ਰਮ ਤੋਂ ਬਾਅਦ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਸੰਗਠਨ ਦੇ ਕੌਮੀ ਪ੍ਰਧਾਨ ਵੀ.ਐਮ ਸਿੰਘ ਨੇ ਗਾਜੀਪੁਰ ਸਰਹੱਦ ‘ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅਸੀਂ ਕਿਸੇ ਅਜਿਹੇ ਵਿਅਕਤੀ ਨਾਲ ਵਿਰੋਧ ਪ੍ਰਦਰਸ਼ਨ ਨਹੀਂ ਕਰ ਸਕਦੇ ,ਜਿਸ ਦੀ ਵੱਖਰੀ ਦਿਸ਼ਾ ਹੋਵੇ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦੀ ਕਿਸਦੀ ਸੀ ਸਾਜਿਸ਼ , ਕਿਸਾਨ ਲੀਡਰਾਂ ਨੇ ਕੀਤਾ ਵੱਡਾ ਖ਼ੁਲਾਸਾ

ਇਸ ਲਈ ਮੈਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਪਰ ਵੀ.ਐਮ ਸਿੰਘ ਅਤੇ ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ਇਸ ਵਿਰੋਧ ਪ੍ਰਦਰਸ਼ਨ ਨੂੰ ਤੁਰੰਤ ਵਾਪਸ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵੀ ਗਲਤੀ ਹੈ। ਜਦੋਂ ਕੋਈ 11 ਵਜੇ ਦੀ ਬਜਾਏ 8 ਵਜੇ ਰਵਾਨਾ ਹੁੰਦਾ ਹੈ ਤਾਂ ਸਰਕਾਰ ਕੀ ਕਰ ਰਹੀ ਸੀ?

ਜਦੋਂ ਸਰਕਾਰ ਨੂੰ ਪਤਾ ਸੀ ਕਿ ਕੁਝ ਸੰਗਠਨਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਲਈ ਕਰੋੜਾਂ ਰੁਪਏ ਦੇਣ ਦੀ ਗੱਲ ਕੀਤੀ ਸੀ ਤਾਂ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ? ਆਈ.ਟੀ.ਓ ਵਿਚਲੇ ਇਕ ਸਾਥੀ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ ਸੀ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ ‘ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ
ਭਾਰਤ ਦਾ ਝੰਡਾ, ਮਰਿਆਦਾ ਸਭ ਕੁਝ ਹੈ। ਜੇ ਇਸ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ ਤਾਂ ਉਲੰਘਣਾ ਕਰਨ ਵਾਲੇ ਗਲਤ ਹਨ ਅਤੇ ਜਿਨ੍ਹਾਂ ਨੇ ਭੰਗ ਕਰਨ ਦੀ ਇਜਾਜ਼ਤ ਦਿੱਤੀ ਉਹ ਵੀ ਗਲਤ ਹਨ। ਜੋ ਲਾਲ ਕਿਲ੍ਹੇ ‘ਤੇ ਲੈ ਕੇ ਗਿਆ ਹੈ ਜਾਂ ਭੜਕਾਇਆ ਗਿਆ ਹੈ ਉਨ੍ਹਾਂ ਵਿਰੁੱਧ ਪੂਰੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
-PTCNews