Thu, Apr 18, 2024
Whatsapp

ਦਿੱਲੀ ਅੰਦੋਲਨ 'ਚ ਹੋਈ ਕਿਸਾਨ ਦੀ ਮੌਤ, ਗੋਲੀ ਲੱਗਣ ਦਾ ਜਤਾਇਆ ਜਾ ਰਿਹਾ ਖ਼ਦਸ਼ਾ

Written by  Jagroop Kaur -- January 26th 2021 03:37 PM
ਦਿੱਲੀ ਅੰਦੋਲਨ 'ਚ ਹੋਈ ਕਿਸਾਨ ਦੀ ਮੌਤ, ਗੋਲੀ ਲੱਗਣ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਦਿੱਲੀ ਅੰਦੋਲਨ 'ਚ ਹੋਈ ਕਿਸਾਨ ਦੀ ਮੌਤ, ਗੋਲੀ ਲੱਗਣ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਅੱਜ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਇਕ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਆਈ.ਟੀ.ਓ. ਦੇ ਨੇੜੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਮੌਤ ਗੋਲੀ ਲੱਗਣ ਨਾਲ ਹੋਈ ਹੈ ਇਹ ਘਟਨਾ ਦੀਨ ਦਿਆਲ ਉਪਾਧਿਆਏ ਮਾਰਗ ਦੇ ਨੇੜੇ ਹੋਈ ਹੈ।Farmers Tractor Parade : Farmers break police barricades After reach Red Fort Delhi with Tractors ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ

ਮਿਲੀ ਜਾਣਕਾਰੀ ਮੁਤਾਬਕ, ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਸੜਕ ਹਾਦਸੇ ’ਚ ਹੋਈ ਹੈ ਕਿਉਂਕਿ ਜਿਥੇ ਉਸ ਦੀ ਮੌਤ ਹੋਈ ਹੈ, ਉਥੇ ਹੀ ਨੇੜੇ ਇਕ ਟਰੈਕਟਰ ਵੀ ਪਲਟਿਆ ਹੋਇਆ ਮਿਲਿਆ ਹੈ ਪਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਨਾਲ ਹੋਈ ਹੈ। ਪੜ੍ਹੋ ਹੋਰ ਖ਼ਬਰਾਂ : ਮੁਕਰਬਾ ਚੌਕ ‘ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ ,ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ ’ਤੇ ਬੀਤੇ ਦੋ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਲਈ ਜੋ ਰੂਟ ਅਤੇ ਸਮਾਂ ਤੈਅ ਕੀਤਾ ਗਿਆ ਸੀ ਉਸ ਨੂੰ ਤੋੜਦੇ ਹੋਏ ਕਿਸਾਨ ਸਮੇਂ ਤੋਂ ਪਹਿਲਾਂ ਹੀ ਟਿਕਰੀ ਅਤੇ ਸਿੰਘੂ ਸਰਹੱਦਾਂ ’ਤੇ ਲੱਗੇ ਬੈਰੀਕੇਡ ਤੋੜਦੇ ਹੋਏ ਰਾਸ਼ਟਰੀ ਰਾਜਧਾਨੀ ’ਚ ਪ੍ਰਵੇਸ਼ ਕਰ ਗਏ। Tractor March Delhi: Farmers reach Red Fort in Delhi ਲਾਲ ਕਿਲ੍ਹਾ ਕੰਪਲੈਕਸ ’ਚ ਵੱਡੀ ਗਿਣਤੀ ’ਚ ਕਿਸਾਨ ਆਪਣੇ ਟਰੈਕਟਰਾਂ ਨਾਲ ਪਹੁੰਚੇ ਹਨ, ਜਿੱਥੇ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ। ਜਿਸ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਕਿਸਾਨਾਂ 'ਤੇ ਲਾਠੀਆਂ ਵਰ੍ਹਾਈਆਂ। ਇਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦਿੱਲੀ ਪੁਲਿਸ ਵੱਲੋਂ ਦਿੱਤੇ ਤੈਅ ਰੂਟ ’ਤੇ ਦੀ ਬਜਾਏ ਹੋਰਨਾਂ ਰੂਟਾਂ 'ਤੇ ਚਲੀ ਗਈ ਜਸੀ ਤੋਂ ਬਾਅਦ ਇਹ ਹੰਗਾਮਾ ਉਥੇ ਹੋਇਆ।

Top News view more...

Latest News view more...