ਫਰੀਦਕੋਟ ‘ਚ ਕਿਸਾਨਾਂ ਦਾ ਹੱਲਾ-ਬੋਲ, ਕਿੱਕੀ ਢਿੱਲੋਂ ਦੀ ਕੋਠੀ ਦਾ ਕੀਤਾ ਘਿਰਾਓ

Faridkot Farmer Protest

ਫਰੀਦਕੋਟ: ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਫਰੀਦਕੋਟ ਵਿਖੇ ਕਿਸਾਨਾਂ ਵੱਲੋਂ ਹੱਲਾ ਬੋਲਿਆ ਗਿਆ। ਵੱਖ ਵੱਖ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਘਰ ਦਾ ਘਿਰਾਓ ਕੀਤਾ ਗਿਆ।

Faridkot Farmer Protest ਇਸ ਮੌਕੇ ਕਿਸਾਨਾਂ ਨੇ ਕਾਂਗਰਸ ਪਾਰਟੀ ਵਲੋਂ ਚੋਣਾਂ ਸਮੇਂ ਕੀਤੇ ਵਾਦਿਆਂ ਨੂੰ ਪੂਰਾ ਕਰਨ ਦੀ ਮੰਗ ਨੂੰ ਉਠਾਇਆ ਤੇ ਪੰਜਾਬ ਸਰਕਾਰ ਖਿਲ਼ਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਹੋਰ ਪੜ੍ਹੋ: ਪੁਲਿਸ ਨੂੰ ਇਸ਼ਾਰੇ ਕਰ ਫ਼ਰਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨ, ਫਿਰ ਪੁਲਿਸ ਨੇ ਇੰਝ ਸਿਖਾਇਆ ਸਬਕ !

ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ, ਪਰ ਉਹ ਵਿਧਾਇਕ ਕਿੱਕੀ ਢਿੱਲੋਂ ਦੀ ਕੋਠੀ ਦੇ ਬਾਹਰ ਆਪਣਾ ਰੋਸ ਪ੍ਰਗਟਾਉਂਦੇ ਰਹੇ ਹਨ।Faridkot Farmer Protest

Faridkot Farmer Protest ਤੁਹਾਨੂੰ ਦੱਸ ਦੇਈਏ ਕਿ ਕਿਰਤੀ ਕਿਸਾਨ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਦੀਨਾਨਗਰ ਵਿੱਚ ਵੀ ਕੈਬਨਿਟ ਮੰਤਰੀ ਅਰੁਣਾ ਚੋਧਰੀ ਦੇ ਘਰ ਦੇ ਬਾਹਰ ਕਿਸਾਨਾਂ ਨੇ ਧਰਨਾ ਲਗਾਇਆ। ਕਿਸਾਨਾਂ ਨੂੰ ਰੋਕਣ ਲਈ ਘਰ ਦੇ ਬਾਹਰ ਪੁਲਿਸ ਨੇ ਕੀਤੀ ਬੈਰੀਗੇਟ ਤੇ ਕਿਹਾ ਕਿ ਕੈਬਨਿਟ ਮੰਤਰੀ ਘਰ ਦੇ ਵਿੱਚ ਨਹੀਂ ਹੈ।

-PTC New