Wed, Apr 24, 2024
Whatsapp

ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ

Written by  Shanker Badra -- December 12th 2020 03:59 PM
ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ

ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ

ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ:ਕੁਰਾਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 17ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਹੱਲ ਨਾ ਨਿਕਲਣ ਦੇ ਰੋਸ ਵਜੋਂ ਪੰਜਾਬ ਦੇ ਕਿਸਾਨਾਂ ਦੀਆਂ ਦਿੱਲੀ ਵੱਲ ਵਹੀਰਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। [caption id="attachment_457266" align="aligncenter" width="300"]Farmer Protest : khoye ki barfi made in Kurali , went on the Delhi Farmers ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ[/caption] ਇਸ ਦੌਰਾਨ ਪਿੰਡਾਂ ਵਿੱਚ ਬੈਠੇ ਲੋਕਾਂ ਵੱਲੋਂ ਦਿੱਲੀ ਧਰਨੇ 'ਤੇ ਡਟੇ ਕਿਸਾਨਾਂ ਦੀ ਵੱਖ -ਵੱਖ ਤਰੀਕਿਆਂ ਨਾਲ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਸਮਰਥਨ 'ਚ ਡਟੇ 'ਲੋਕ ਹਿੱਤ ਮਿਸ਼ਨ' ਵੱਲੋਂ ਦਿੱਲੀ ਧਰਨਾ ਦੇ ਰਹੇ ਕਿਸਾਨਾਂ ਲਈ ਕਈ ਕੁਇੰਟਲ ਮਾਤਰਾ 'ਚਖੋਏ ਵਾਲੀ ਬਰਫੀ ਤਿਆਰ ਕੀਤੀ ਜਾ ਰਹੀ ਹੈ। ਇਹ ਬਰਫੀ ਦਿੱਲੀ 'ਚ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਵਜੀਦਪੁਰ, ਗੁਰਮੀਤ ਸਿੰਘ ਸ਼ਾਂਟੂ ਅਤੇ ਦਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਲੋਕ ਹਿੱਤ ਮਿਸ਼ਨ ਕਿਸਾਨਾਂ ਦੀ ਹਰ ਪੱਖ ਤੋਂ ਮਦਦ ਕਰੇਗਾ। [caption id="attachment_457267" align="aligncenter" width="300"]Farmer Protest : khoye ki barfi made in Kurali , went on the Delhi Farmers ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ[/caption] ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਅੱਜ ਕਈ ਥਾਵਾਂ 'ਤੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ। ਇੱਕ ਪਾਸੇ  ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕੁੱਝ ਸੋਧਾਂ ਕਰਨ ਲਈ ਤਿਆਰ ਹੈ , ਦੂਜੇ ਪਾਸੇ ਇਸ ਪ੍ਰਸਤਾਵ ਨੂੰ ਕਿਸਾਨ ਨੇਤਾਵਾਂ ਨੇ ਰੱਦ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ,ਉਹ ਧਰਨੇ ਉੱਤੇ ਬੈਠੇ ਰਹਿਣਗੇ। [caption id="attachment_457270" align="aligncenter" width="300"]Farmer Protest : khoye ki barfi made in Kurali , went on the Delhi Farmers ਦਿੱਲੀ ਧਰਨੇ 'ਤੇ ਗਏ ਕਿਸਾਨਾਂ ਲਈ ਕੁਰਾਲੀ 'ਚ ਬਣਾਈ ਜਾ ਰਹੀ ਹੈ ਖੋਏ ਵਾਲੀ ਬਰਫੀ[/caption] ਦੱਸ ਦੇਈਏ ਕਿ ਇਸ ਤੋਂ ਇਲਾਵਾ ਕਿਸਾਨਾਂ ਨੇ 14 ਦਸੰਬਰ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਕਰਨ ਦੀ ਯੋਜਨਾ ਵੀ ਬਣਾਈ ਹੈ। ਇਸ ਪੂਰੀ ਰਣਨੀਤੀ ਦਾ ਉਦੇਸ਼ ਇਹ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰੇ। ਕਿਸਾਨ ਜੱਥੇਬੰਦੀਆਂ ਇਸ ਰਾਹੀਂ ਸਰਕਾਰ 'ਤੇ ਦਬਾਅ ਬਣਾਉਣਾ ਚਾਹੁੰਦੀਆਂ ਹਨ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ ਹੈ। -PTCNews


Top News view more...

Latest News view more...