Wed, Apr 24, 2024
Whatsapp

ਹਰਿਆਣਾ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ

Written by  Shanker Badra -- November 28th 2020 05:48 PM
ਹਰਿਆਣਾ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ

ਹਰਿਆਣਾ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ

ਹਰਿਆਣਾ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ:ਅੰਬਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਹਰਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਦਿੱਲੀ ਤਾਂ ਪਹੁੰਚ ਗਏ ਪਰ ਪੁਲਿਸ ਹੁਣ ਉਨ੍ਹਾਂ 'ਤੇ ਪਰਚੇ ਦਰਜ ਕਰ ਰਹੀ ਹੈ। [caption id="attachment_453326" align="aligncenter" width="300"]Farmer protest shut water cannon faces attempt-to-murder charge । Navdeep Singh ਹਰਿਆਣਾਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ ਪੁਲਿਸ ਦਾ ਸ਼ਰਮਨਾਕ ਕਾਰਾ[/caption]

 
View this post on Instagram
 

A post shared by PTC News (@ptc_news)

ਅੰਬਾਲਾ ਦੇ ਚੰਡੀਗੜ੍ਹ ਹਾਈਵੇਅ ਉੱਤੇ ਕਿਸਾਨ ਉਤੇ ਪਾਣੀ ਦੀਆਂ ਬੁਛਾੜਾਂ ਕਰ ਰਹੀਆਂ ਜਲ ਤੋਪਾਂ ਦਾ ਮੂੰਹ ਮੋੜਨ ਵਾਲੇ ਨੌਜਵਾਨ ਉਤੇ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਨੌਜਵਾਨ ਨੇ ਵਾਟਰ ਕੈਨਨ ਉਤੇ ਚੜ੍ਹ ਕੇ ਪਾਣੀ ਬੰਦ ਕਰ ਦਿੱਤਾ ਸੀ। ਹਰਿਆਣਾ ਪੁਲਿਸ ਦੇ ਵਾਟਰ ਕੈਨਨ ਨੂੰ ਬੰਦ ਕਰਨ ਵਾਲੇ ਨਵਦੀਪ ਦੇ ਖਿਲਾਫ ਅੰਬਾਲਾ ਦੇ ਪੜਾਵ ਥਾਣੇ 'ਚ ਐੱਫ.ਆਈ.ਆਰ ਦਰਜ ਕੀਤੀ ਗਈ ਹੈ। [caption id="attachment_453325" align="aligncenter" width="300"]Farmer protest shut water cannon faces attempt-to-murder charge । Navdeep Singh ਹਰਿਆਣਾਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ਪੁਲਿਸ ਦਾ ਸ਼ਰਮਨਾਕ ਕਾਰਾ[/caption] ਦਰਅਸਲ 'ਚ ਜਦੋਂ ਕਿਸਾਨ ਦਿੱਲੀ ਕੂਚ ਕਰ ਹੋਏ ਹਰਿਆਣਾ ਵਿੱਚੋਂ ਲੰਘ ਰਹੇ ਸੀ ਤਾਂ ਹਰਿਆਣਾ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਜਦੋਂ ਕਿਸਾਨਾਂ ਨੂੰ ਖਦੇੜਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤਾਂ ਇੱਕ ਨੌਜਵਾਨ ਨੇ ਵਾਟਰ ਕੈਨਨ ਦੇ ਉੱਤੇ ਚੜ੍ਹ ਕੇ ਵਾਟਰ ਕੈਨਨ ਦਾ ਮਹੁੰ ਮੋੜ ਦਿੱਤਾ ਅਤੇ ਵਾਪਸ ਇੱਕ ਟਰਾਲੀ ਵਿੱਚ ਛਾਲ ਮਾਰ ਦਿੱਤੀ। [caption id="attachment_453324" align="aligncenter" width="300"]Farmer protest shut water cannon faces attempt-to-murder charge । Navdeep Singh ਹਰਿਆਣਾਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰਨ ਵਾਲੇ ਨੌਜਵਾਨ ਖਿਲਾਫ਼ਪੁਲਿਸ ਦਾ ਸ਼ਰਮਨਾਕ ਕਾਰਾ[/caption] 25 ਨਵੰਬਰ 2020 ਨੂੰ ਅੰਬਾਲਾ ਵਿੱਚ ਨਵਦੀਪ ਨੇ ਹਰਿਆਣਾ ਪੁਲਿਸ ਦੇ ਵਾਟਰ ਕੈਨਨ ਉਤੇ ਚੜ੍ਹ ਕੇ ਉਸ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਸੀ। ਨਵਦੀਪ ਦੀ ਇਹ ਤਸਵੀਰ ਕਾਫ਼ੀ ਵਾਇਰਲ ਵੀ ਹੋਈ ਸੀ। ਜਿਸ ਤੋਂ ਬਾਅਦ ਨਵਦੀਪ ਨੂੰ ਦੇਸ਼ ਭਰ ਅਤੇ ਵਿਦੇਸ਼ਾ ਤੋਂ ਪੰਜਾਬੀਆ ਨੇ ਸ਼ਾਬਾਸ਼ੀ ਦਿੱਤੀ ਸੀ। ਨਵਦੀਪ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਉਸਦੇ ਪਿਤਾ ਵੀ ਕਈ ਸਾਲਾਂ ਤੋਂ ਕਿਸਾਨ ਜਥੇਬੰਦੀਆ ਨਾਲ ਜੁੜੇ ਹੋਏ ਹਨ। -PTCNews

Top News view more...

Latest News view more...