adv-img
ਮੁੱਖ ਖਬਰਾਂ

ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

By Shanker Badra -- December 17th 2020 04:54 PM

ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 22ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।

Farmer Protest : youth death in Road Accident going to Kisan Andolan ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੌਰਾਨਕਿਸਾਨ ਮੋਰਚੇ 'ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿੱਲੀ ਵਿਖੇ ਚੱਲ ਰਹੇ ਧਰਨੇ ਲਈ ਜਾ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਜਤਿੰਦਰ ਸਿੰਘ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਜਤਿੰਦਰ ਸਿੰਘ ਦਾ 40 ਦਿਨ ਪਹਿਲਾਂ ਹੀ ਵਿਆਹ ਹੋਇਆ ਹੈ।

Farmer Protest : youth death in Road Accident going to Kisan Andolan ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਜਾਣਕਾਰੀ ਮੁਤਾਬਕ ਇਹ ਹਾਦਸਾ ਹਿਸਾਰ ਦੇ ਨੇੜੇ ਟਰੈਕਟਰ ਖ਼ਰਾਬ ਹੋਣ ਕਾਰਨ ,ਉਸ ਸਮੇਂ ਵਾਪਰਿਆ ਜਦੋਂ ਉਹ ਰਸਤੇ 'ਚ ਟਰੈਕਟਰ ਰੋਕ ਕੇ ਦੇਖ਼ਣ ਲੱਗਾ ਤਾਂ ਆ ਰਹੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਤਿੰਦਰ ਸਿੰਘ 2 ਭਰਾ ਸਨ ਅਤੇ ਵੱਡਾ ਭਰਾ ਕੈਨੇਡਾ ਵਿਖੇ ਰਹਿ ਰਿਹਾ ਹੈ। ਪੋਸਟਮਾਰਟ ਕਰਵਾਉਣ ਤੋਂ ਬਾਅਦ ਹੀ ਜਤਿੰਦਰ ਦੀ ਮਿ੍ਰਤਕ ਦੇਹ ਨੂੰ ਪਿੰਡ ਫੱਤਾ ਮਾਲੋਕਾ ਵਿਖੇ ਲਿਆਂਦਾ ਜਾਵੇਗਾ।

Farmer Protest : youth death in Road Accident going to Kisan Andolan ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਇਸ ਤੋਂ ਪਹਿਲਾਂ ਅੱਜ ਸਵੇਰੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ 37 ਸਾਲਾ ਜੈ ਸਿੰਘ ਬਠਿੰਡਾ ਦੇ ਇੱਕ ਪਿੰਡ ਤੁੰਗਾ ਵਾਲਾ ਨਾਲ ਸਬੰਧਿਤ ਸੀ। ਉਹ ਟਿਕਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਰਾਤ ਨੂੰ ਸੋ ਰਿਹਾ ਸੀ ਅਤੇ ਵੀਰਵਾਰ ਸਵੇਰੇ 8.30 ਵਜੇ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਜਨਰਲ ਹਸਪਤਾਲ ਵਿੱਚ ਰੱਖਿਆ ਗਿਆ ਹੈ।

Farmer Protest : youth death in Road Accident going to Kisan Andolan ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

ਦੱਸ ਦੇਈਏ ਕਿ ਇਸ ਤੋਂ ਇਲਾਵਾ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਜਾ ਰਿਹਾ 16 ਸਾਲਾ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਹੁਸ਼ਿਆਰਪੁਰ ਦੇ ਪਿੰਡ ਥਾਣੇ ਦੇ ਕਿਸਾਨ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸੀ ਅਤੇ ਗੁਰਵਿੰਦਰ ਸਿੰਘ ਵੀ ਇਸ ਜਥੇ ਵਿੱਚ ਸ਼ਾਮਿਲ ਸੀ। ਗੁਰਵਿੰਦਰ ਟਰਾਲੀ ਦੇ ਡਾਲੇ 'ਤੇ ਬੈਠਾ ਸੀ ਪਰ ਅਚਾਨਕ ਨੀਂਦ ਆਉਣ ਕਾਰਨ ਗੁਰਵਿੰਦਰ ਡਾਲੇ ਤੋਂ ਹੇਠਾਂ ਡਿੱਗ ਗਿਆ ,ਜਿਸ ਤੋਂ ਬਾਅਦ ਪਿੱਛੋਂ ਆ ਰਿਹਾ ਇੱਕ ਹੋਰ ਟਰੈਕਟਰ ਉਸ ਦੇ ਉਪਰੋਂ ਦੀ ਲੰਘ ਗਿਆ ਅਤੇ ਇਸ ਹਾਦਸੇ ਵਿੱਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

-PTCNews

  • Share