Sat, Apr 20, 2024
Whatsapp

ਨਹੀਂ ਰੁਕ ਰਿਹਾ ਖੁਦਕੁਸ਼ੀਆਂ ਦਾ ਕਹਿਰ, ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

Written by  PTC NEWS -- March 06th 2020 05:54 PM
ਨਹੀਂ ਰੁਕ ਰਿਹਾ ਖੁਦਕੁਸ਼ੀਆਂ ਦਾ ਕਹਿਰ, ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਨਹੀਂ ਰੁਕ ਰਿਹਾ ਖੁਦਕੁਸ਼ੀਆਂ ਦਾ ਕਹਿਰ, ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਤਲਵੰਡੀ ਸਾਬੋ: ਸੂਬਾ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਜੋ ਵਾਅਦੇ ਅਤੇ ਦਾਅਵੇ ਕੀਤੇ ਸਨ, ਉਹ ਸਾਰੇ ਖੋਖਲੇ ਹੁੰਦੇ ਜਾ ਰਹੇ ਹਨ। ਆਏ ਦਿਨ ਕਰਜ਼ੇ ਕਾਰਨ ਪੰਜਾਬ ਦੇ ਕਿਸਾਨ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਰਹੇ ਹਨ। ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ | Farmer Suicide For Debt ਅਜਿਹਾ ਹੀ ਇੱਕ ਹੋਰ ਮਾਲਾ ਤਲਵੰਡੀ ਸਾਬੋ ਦੇ ਪਿੰਡ ਜੋਧਪੁਰ ਪਾਖਰ ਤੋਂ ਸਾਹਮਣੇ ਆਇਆ ਹੈ, ਜਿਥੇ ਕਿਸਾਨ ਨੇ ਕਰਜ਼ ਦੇ ਬੋਝ ਦੇ ਚਲਦਿਆਂ ਘਰ 'ਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਉਹ ਆਪਣੇ ਪਿੱਛੇ ਮਾਪਿਆਂ ਨੂੰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ 'ਤੇ 5 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ | Farmer Suicide For Debt ਉਧਰ ਘਟਨਾ ਸਥਾਨ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਇਸੇ ਪਿੰਡ ਦੇ ਕਿਸਾਨ ਮੱਖਣ ਸਿੰਘ ਨੇ ਨਹਿਰ 'ਚ ਛਾਲ ਮਾਰ ਦਿੱਤੀ, ਜਿਸ ਦੀ ਤਲਾਸ਼ ਅਜੇ ਤੱਕ ਜਾਰੀ ਹੈ। -PTC News


Top News view more...

Latest News view more...