Mon, Apr 29, 2024
Whatsapp

ਕਰਜ਼ੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

Written by  Jashan A -- February 06th 2020 07:26 PM -- Updated: February 06th 2020 07:28 PM
ਕਰਜ਼ੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਕਰਜ਼ੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

Farmer Suicide in Talwandi Sabo: ਪੰਜਾਬ ਦੇ ਮਾਲਵਾ ਇਲਾਕੇ ਵਿੱਚ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਲਗਤਾਰ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮੱਲਵਾਲਾ ਦੇ ਇੱਕ ਨੋਜਵਾਨ ਕਿਸਾਨ ਨੇ ਕਰਜ਼ੇ ਦੇ ਬੋਝ ਅਤੇ ਫਾਈਨਾਂਸ ਕੰਪਨੀ ਵੱਲੋਂ ਉਹਨਾਂ ਦਾ ਟਰੈਕਟਰ ਲੈ ਕੇ ਜਾਣ ਦੀ ਚਿੰਤਾ 'ਚ ਜ਼ਹਿਰੀਲੀ ਵਸਤੂ ਪੀ ਕੇ ਆਤਮ ਹੱਤਿਆ ਕਰ ਲਈ ਹੈ। Farmer Suicideਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਕਿਸਾਨ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਮਾਤਾ ਵੀ ਕੁੱਝ ਸਮਾਂ ਪਹਿਲਾ ਹੀ ਕੈਸਰ ਦੀ ਬਿਮਾਰੀ ਨਾਲ ਮੋਤ ਹੋ ਗਈ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਕੰਪਨੀ ਦੀ ਗੁੰਡਾਗਰਦੀ ਕਰਕੇ ਹੀ ਕਿਸਾਨ ਨੇ ਆਤਮ ਹੱਤਿਆ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆਂ ਹੈ ਤੇ ਪੂਰਾ ਪਿੰਡ ਕਿਸਾਨ ਦੇ ਪ੍ਰੀਵਾਰ ਨਾਲ ਖੜਾ ਹੈ। ਹੋਰ ਪੜ੍ਹੋ: ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ Farmer Suicideਉਧਰ ਦੂਜੇ ਪਾਸੇ ਬੀਕੇਯੂ ਲੱਖੋਵਾਲ ਦੇ ਆਗੂ ਨੇ ਕਿਸਾਨ ਦੀ ਆਤਮ ਹੱਤਿਆ ਦਾ ਮੁਲਜ਼ਮ ਫਾਈਨਾਸ ਕੰਪਨੀ ਨੂੰ ਦੱਸਦੇ ਹੋਏ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆ ਨੇ ਕਿਹਾ ਕਿ ਸਰਕਾਰ ਨੇ ਸਾਰਾ ਕਰਜ਼ਾ ਮੁਆਫ ਕਰਨ ਦੀ ਗੱਲ ਕੀਤੀ ਸੀ। Farmer Suicideਸੰਗਤ ਮੰਡੀ ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਂਸ ਦਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਤੋ ਬਾਅਦ ਲਾਂਸ ਵਾਰਸ ਦੇ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ, ਜਦੋ ਕਿ ਕਿਸਾਨ ਆਗੂਆਂ ਨੇ ਜਿਥੇ ਤੁਰੰਤ ਕਥਿਤ ਦੋਸੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ ਉਥੇ ਹੀ ਕਿਸਾਨ ਦਾ ਸਾਰਾ ਕਰਜਾ ਮਾਫ ਕਰਕੇ ਆਰਥਿਕ ਮਦਦ ਦੇਣ ਦੀ ਮੰਗ ਵੀ ਕੀਤੀ ਹੈ। -PTC News


Top News view more...

Latest News view more...