Advertisment

ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਦਿਨ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਹਿਮ ਮੀਟਿੰਗ

author-image
Shanker Badra
Updated On
New Update
ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਦਿਨ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਹਿਮ ਮੀਟਿੰਗ
Advertisment
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਮੀਟਿੰਗ ਸਬੰਧੀ ਕਿਸਾਨਾਂ ਵੱਲੋਂ ਭੇਜੇ ਸੱਦੇ ਨੂੰ ਕੇਂਦਰ ਨੇ ਅੱਜ ਕਬੂਲ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਲਈ ਸੱਦਾ ਭੇਜਿਆ ਹੈ। ਜਾਣਕਾਰੀ ਅਨੁਸਾਰ 30 ਦਸੰਬਰ ਨੂੰ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਮੀਟਿੰਗ ਹੋਵੇਗੀ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ 29 ਦਸੰਬਰ ਨੂੰ ਮੀਟਿੰਗ ਕਰਨ ਲਈ ਕਿਹਾ ਸੀ।  Farmers and Center between important meeting on December 30 Agricultural laws ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਦਿਨ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਹਿਮ ਮੀਟਿੰਗ ਪੜ੍ਹੋ ਹੋਰ ਖ਼ਬਰਾਂ :
Advertisment
ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਤਿਆਰ ਕੀਤੀ ਜਾਵੇਗੀ ਅਗਲੀ ਰਣਨੀਤੀ Kisan Andolan 2020 : ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ ਪੱਤਰ 'ਚ 40 ਕਿਸਾਨਾਂ ਆਗੂਆਂ ਦੇ ਨਾਮ ਸ਼ਾਮਿਲ ਹਨ। ਹੁਣ 29 ਦਸੰਬਰਦੀ ਥਾਂ 30 ਦਸੰਬਰ ਨੂੰ ਦੁਪਹਿਰ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਵੇਗੀ। ਇਸ ਪੱਤਰ ਰਾਹੀਂ ਭਾਰਤ ਸਰਕਾਰ ਨੇ ਕਿਸਾਨਾਂ ਨੂੰ ਖੁੱਲ੍ਹੇ ਮਨ ਨਾਲ ਗੱਲ ਕਰਨ ਦੀ ਗੱਲ ਕਹੀ ਹੈ।  Farmers and Center between important meeting on December 30 Agricultural laws ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਦਿਨ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਹਿਮ ਮੀਟਿੰਗ
Advertisment
Farmers Bill 2020 : ਦਰਅਸਲ 'ਚ ਪਿਛਲੇ ਦਿਨੀਂ ਕੇਂਦਰ ਵੱਲੋਂ ਭੇਜੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਚਿੱਠੀ ਜ਼ਰੀਏ ਆਪਣਾ ਜਵਾਬ ਭੇਜਿਆ ਸੀ। ਇਸ ਚਿੱਠੀ ਵਿੱਚ ਕਿਸਾਨ ਆਗੂਆਂ ਨੇ 29 ਦਸੰਬਰ ਨੂੰ ਸਵੇਰੇ 11 ਵਜੇ ਮੀਟਿੰਗ ਦਾ ਸੁਝਾਅ ਦਿੱਤਾ ਸੀ। ਇਸ ਚਿੱਠੀ ਵਿੱਚ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਅਸੀਂ ਕਦੇ ਵੀ ਖੇਤੀ ਕਾਨੂੰਨਾਂ 'ਚ ਸੋਧ ਦੀ ਮੰਗ ਨਹੀਂ ਕੀਤੀ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਣ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।  Farmers and Center between important meeting on December 30 Agricultural laws ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਦਿਨ ਹੋਵੇਗੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਹਿਮ ਮੀਟਿੰਗ ਪੜ੍ਹੋ ਹੋਰ ਖ਼ਬਰਾਂ : ਦਿੱਲੀ ਕਿਸਾਨ ਅੰਦੋਲਨ 'ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Advertisment
Farmers Protest : ਓਧਰ ਕਿਸਾਨ ਆਗੂਆਂ ਵੱਲੋਂ 30 ਦਸੰਬਰ ਨੂੰ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਟਰੈਕਟਰ ਮਾਰਚ ਕੇ.ਐਮ.ਪੀ. ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਅਤੇ ਦਿੱਲੀ ਵਾਸੀਆਂ ਨੂੰ ਨਵਾਂ ਸਾਲ ਦਿੱਲੀ ਦੇ ਬਾਰਡਰਾਂ 'ਤੇ ਮਨਾਉਣ ਦਾ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। ਸਰਕਾਰ ਵਾਰ -ਵਾਰ ਕਾਨੂੰਨ ਨੂੰ ਚੰਗਾ ਦੱਸ ਰਹੀ ਹੈ ,ਜਦਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਕਬੂਲਣ ਲਈ ਬਿਲਕੁਲ ਵੀ ਤਿਆਰ ਨਹੀਂ। Farmers Protest । Farmers Bill 2020 । Kisan Andolan 2020 -PTCNews। publive-image-
punjab-news punjabi-news farmers-protest news-in-punjabi farmers-bill-2020 dilli-chalo kisan-andolan farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment