Tue, Apr 30, 2024
Whatsapp

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

Written by  Shanker Badra -- January 23rd 2021 10:24 AM
ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ

ਨਵੀ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 59ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। 26 ਜਨਵਰੀ ਨੂੰ ਦਿੱਲੀ 'ਚ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਫ਼ਿਰ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ। [caption id="attachment_468600" align="aligncenter" width="300"]Farmers and Delhi Police between meeting Today on Republic Day Kisan Tractor Parade ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ ਇਸ ਤੋਂ ਪਹਿਲਾਂ 2 ਵਾਰ ਹੋਈ ਮੀਟਿੰਗ ਦੌਰਾਨਕੋਈ ਸਹਿਮਤੀ ਨਹੀਂ ਬਣੀ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਟਰੈਕਟਰ ਪਰੇਡ ਦਿੱਲੀ ਤੋਂ ਬਾਹਰ ਕੀਤੀ ਜਾਵੇ ਪਰ ਕਿਸਾਨ ਰਿੰਗ ਰੋਡ 'ਤੇ ਪਰੇਡ ਕਰਨ ਲਈ ਬਜ਼ਿਦ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅੰਦਰ ਪਰੇਡ ਦੀ ਪੁਲਿਸ ਇਜਾਜ਼ਤ ਨਹੀਂ ਦੇ ਰਹੀ। [caption id="attachment_468603" align="aligncenter" width="300"]Farmers and Delhi Police between meeting Today on Republic Day Kisan Tractor Parade ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ[/caption] ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਕਿਸਾਨ ਇੱਕ ਵਾਰ ਮੁੜ ਤੋਂ ਸਰਕਾਰ ਦੀ ਪ੍ਰਪੋਜਲ 'ਤੇ ਵਿਚਾਰ ਕਰ ਲੈਣ ਪਰ ਕਿਸਾਨਾਂ ਨੇ ਸਾਫ਼ ਮਨ੍ਹਾ ਕਰ ਦਿੱਤਾ ਹੈ। ਕਿਸਾਨਾਂ ਨੇ ਅੱਜ ਵੀ ਕਾਨੂੰਨ ਰੱਦ ਕਰਨ ਸਬੰਧੀ ਆਪਣਾ ਸਟੈਂਡ ਸਪੱਸ਼ਟ ਕੀਤਾ ਸੀ। ਪੜ੍ਹੋ ਹੋਰ ਖ਼ਬਰਾਂ : 11ਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ , ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ [caption id="attachment_468599" align="aligncenter" width="300"]Farmers and Delhi Police between meeting Today on Republic Day Kisan Tractor Parade ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਅੱਜ ਵੀ ਹੋਵੇਗੀ ਮੀਟਿੰਗ[/caption] ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਜੋ ਪ੍ਰਸਤਾਵ ਦਿੱਤਾ ਹੈ ਉਹ ਤੁਹਾਡੇ ਹਿੱਤ ਲਈ ਹੈ। ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਜੇ ਤੁਹਾਡਾ ਕੋਈ ਵਿਚਾਰ ਬਣਦਾ ਹੈ, ਤਾਂ ਇੱਕ ਵਾਰ ਸੋਚੋ। ਅਸੀਂ ਦੁਬਾਰਾ ਮਿਲਾਂਗੇ ਪਰ ਅਗਲੀ ਤਰੀਕ ਨਿਰਧਾਰਤ ਨਹੀਂ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਡੇਢ ਸਾਲ ਲਈ ਖੇਤੀਬਾੜੀ ਕਾਨੂੰਨਾਂ 'ਤੇ ਪਾਬੰਦੀ ਲਗਾਉਣ ਲਈ ਤਿਆਰ ਹੈ। ਸਰਕਾਰ ਇਸ ਤੋਂ ਵਧੀਆ ਪ੍ਰਪੋਜਲ ਪੇਸ਼ ਨਹੀਂ ਕਰ ਸਕਦੀ। -PTCNews


Top News view more...

Latest News view more...