Advertisment

ਕਿਸਾਨਾਂ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਕੋਠੀ ਦਾ ਘਿਰਾਓ

author-image
Ravinder Singh
Updated On
New Update
ਕਿਸਾਨਾਂ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਕੋਠੀ ਦਾ ਘਿਰਾਓ
Advertisment
ਅੰਮ੍ਰਿਤਸਰ : ਕਿਸਾਨਾਂ ਨੇ ਰੋਸ ਵਜੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕੋਠੀ ਦਾ ਘਿਰਾਓ ਕੀਤਾ। ਕਿਸਾਨਾਂ ਨੇ ਪਿੰਡ ਜਗਦੇਵ ਕਲਾਂ ਵਿੱਚ ਪੱਕੇ ਡੇਰੇ ਲਾ ਲਏ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਮੰਤਰੀ ਦੇ ਘਰ ਦੇ ਬਾਹਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਡੇਰੇ ਲਗਾਏ ਹਨ।
Advertisment
ਕਿਸਾਨਾਂ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਕੋਠੀ ਦਾ ਘਿਰਾਓਜਾਣਕਾਰੀ ਅਨੁਸਾਰ ਕਿਸਾਨਾਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਕਿਸਾਨਾਂ ਨੇ ਪਿੰਡ ਜਗਦੇਵ ਕਲਾਂ ਵਿੱਚ ਪੁੱਜ ਕੇ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਜਲਦ ਤੋਂ ਜਲਦ ਮੰਗਣ ਦੀ ਲਈ ਕਿਹਾ। ਕਿਸਾਨਾਂ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਕੋਠੀ ਦਾ ਘਿਰਾਓਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਮੰਗਾਂ ਜਲਦ ਨਾ ਮੰਨੀਆਂ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਆਬਾਦਕਾਰਾਂ ਸਰਕਾਰ ਉਜਾੜ ਰਹੀ ਹੈ ਤੇ ਪਾਣੀ ਵੀ ਵੇਚਿਆ ਜਾ ਰਿਹ ਹੈ। ਜੋ ਕਿ ਸਰਾਸਰ ਧੱਕਾ ਹੈ। ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਕੋਠੀ ਦਾ ਘਿਰਾਓਉਨ੍ਹਾਂ ਨੇ ਕਿਹਾ ਕਿ ਬਿਜਲੀ ਵਿਭਾਗ ਵੀ ਵੇਚਿਆ ਜਾ ਰਿਹਾ ਹੈ ਅਤੇ ਸਾਰਾ ਕੁਝ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਹ ਬਿਲਕੁਲ ਗਲਤ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦਾ ਕਿਸਾਨਾਂ ਦੇ ਪਰਿਵਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀਆਂ ਪਾਲਿਸੀਆਂ ਦੀ ਸਖ਼ਤ ਨਿਖੇਧੀ ਕੀਤੀ।  ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਦੀਆਂ ਜ਼ਮੀਨਾਂ ਉਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਇਸ ਨੂੰ ਲੈ ਕੇ ਪੰਚਾਇਤ ਮੰਤਰੀ ਵੱਡੀ ਕਾਰਵਾਈ ਕਰ ਰਹੇ ਹਨ। ਇਸ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਜ਼ਮੀਨਾਂ ਉਨ੍ਹਾਂ ਆਬਾਦ ਕੀਤੀਆਂ ਹੋਈਆਂ ਹਨ। ਇਸ ਲਈ ਆਬਾਦਕਾਰਾਂ ਤੋਂ ਜ਼ਮੀਨਾਂ ਨਾ ਖੋਹੀਆਂ ਜਾਣ। ਸਰਕਾਰ ਉਨ੍ਹਾਂ ਨੂੰ ਬੇਰੁਜ਼ਗਾਰ ਕਰਨ ਉਤੇ ਤੁਲੀ ਹੋਈ ਹੈ। publive-image ਇਹ ਵੀ ਪੜ੍ਹੋ : ਚਿੜੀਆਘਰ ਪ੍ਰਬੰਧਕਾਂ ਦਾ ਬੇਦਰਦ ਕਾਰਾ ; ਤੇਂਦੂਏ ਨੂੰ ਫੜਨ ਲਈ ਕੁੱਤਿਆਂ ਨੂੰ ਬਣਾਇਆ 'ਸ਼ਿਕਾਰ'-
latestnews dharna punjabnews kuldeepdhaliwal panchayatminister accommodation farmer-laborer committe agitition
Advertisment

Stay updated with the latest news headlines.

Follow us:
Advertisment