ਮੁੱਖ ਖਬਰਾਂ

ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਕਿਸਾਨੀ ਬਿੱਲਾਂ ਦੇ ਅਹਿਮ ਨੁਕਤੇ , ਤੁਸੀਂ ਵੀ ਪੜ੍ਹੋ 

By Shanker Badra -- October 20, 2020 3:04 pm

ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਕਿਸਾਨੀ ਬਿੱਲਾਂ ਦੇ ਅਹਿਮ ਨੁਕਤੇ , ਤੁਸੀਂ ਵੀ ਪੜ੍ਹੋ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ 'ਚ 3 ਬਿੱਲ ਪੇਸ਼ ਕੀਤੇ ਹਨ ਅਤੇ ਕੁੱਝ ਦੇਰ ਬਾਅਦ ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ ਅਤੇ ਇਨ੍ਹਾਂ ਬਿਲਾਂ 'ਤੇ ਪੰਜਾਬ ਵਿਧਾਨ ਸਭਾ 'ਚ ਚਰਚਾ ਚੱਲ ਰਹੀ ਹੈ।

ਇਨ੍ਹਾਂ ਦਾ ਉਦੇਸ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ,ਜੋ ਖੇਤੀ ਉਪਜ ਦੇ ਉਤਪਾਦਨ, ਵਿਕਰੀ ਤੇ ਮੰਡੀਕਰਨ      ਅਤੇ ਹੋਰ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਇਕ ਬਿੱਲ ਵਿਚ ਭਾਰਤ ਸਰਕਾਰ ਦੇ ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਐਕਟ 2020      ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ।
ਜੇ ਕਿਸੇ ਵੀ ਕਿਸਾਨ ਨੂੰ ਆਪਣੀ ਖੇਤੀ ਉਪਜ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੋਂ ਘੱਟ ਕੀਮਤ 'ਤੇ ਵੇਚਣ ਲਈ          ਮਜ਼ਬੂਰ ਕੀਤਾ ਜਾਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਤਿੰਨ ਸਾਲ ਤੱਕ ਦੀ ਕੈਦ ਕੀਤੀ ਜਾ ਸਕਦੀ ਹੈ।
ਕੇਂਦਰੀ ਵਿਧਾਨਾਂ 'ਤੇ ਏ.ਪੀ.ਐਮ.ਸੀ. ਐਕਟ ਦੀ ਪ੍ਰਮੁੱਖਤਾ ਨੂੰ ਬਹਾਲ ਕਰਦਾ ਹੈ।
ਇਹ ਐਕਟ ਸੁਨਿਸ਼ਚਿਤ ਕਰਦਾ ਹੈ ਕਿ ਕਣਕ ਜਾਂ ਝੋਨੇ ਦੀ ਵਿਕਰੀ ਜਾਂ ਖ਼ਰੀਦ ਵਾਜਬ ਨਹੀਂ ਮੰਨੀ ਜਾਵੇਗੀ ,ਜੇਕਰ ਇਸ ਦੀ ਕੀਮਤ      ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ।
ਇਕ ਬਿੱਲ ਵਿਚ ਭਾਰਤ ਸਰਕਾਰ ਦੇ ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਅਤੇ ਖੇਤੀ ਸੇਵਾਵਾਂ                 ਐਕਟ-2020 ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ।
ਇਕ ਬਿੱਲ ਵਿਚ ਭਾਰਤ ਸਰਕਾਰ ਦੇ ਜ਼ਰੂਰੀ ਵਸਤਾਂ (ਸੋਧ) ਐਕਟ, 2020  ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ।
ਬਿੱਲ ਦਾ ਉਦੇਸ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਅਤੇ ਰੋਜ਼ੀ-ਰੋਟੀ ਬਚਾਉਣ ਲਈ ਖੇਤੀ ਉਪਜ ਦੀ ਜਮ੍ਹਾਂਖੋਰੀ ਅਤੇ        ਕਾਲਾ ਬਾਜ਼ਾਰੀ ਤੋਂ ਖਪਤਕਾਰਾਂ ਨੂੰ ਸੁਰੱਖਿਅਤ ਕਰਨਾ ਹੈ।
ਇਕ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਵਸੂਲੀ ਸਬੰਧੀ ਕਾਰਵਾਈ ਵਿਚ ਜ਼ਮੀਨ ਦੀ ਕੁੜਕੀ ਤੋਂ ਬਚਾਉਣ ਦੀ ਮੰਗ            ਕਰਦਾ ਹੈ।
ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਵਸੂਲੀ ਸਬੰਧੀ ਕਾਰਵਾਈ ਵਿੱਚ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੀ ਜ਼ਮੀਨ ਦੀ     ਕੁੜਕੀ ਨਹੀਂ ਕੀਤੀ ਜਾਵੇਗੀ।
-PTCNews

  • Share