Fri, Apr 26, 2024
Whatsapp

ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

Written by  Shanker Badra -- November 28th 2020 12:00 PM
ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਤਾਂ ਮਿਲ ਗਈ ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਰਹੇ ਹਨ। ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਬੀਤੀ ਰਾਤ ਕਿਸਾਨਾਂ ਨੇ ਸਿੰਘੂ ਬਾਰਡਰ 'ਤੇ ਹੀ ਠੰਢ 'ਚ ਰਾਤ ਬਿਤਾਈ ਹੈ। [caption id="attachment_453166" align="aligncenter" width="300"]Farmers burn effigies of PM Modi at Delhi's Singhu border ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ[/caption] ਇਸ ਦੌਰਾਨ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਐਮਐਸਪੀ ਬਾਰੇ ਕੁਝ ਸਪੱਸ਼ਟ ਨਹੀਂ ਕਰਦੀ,ਓਦੋਂ  ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਇਸ ਦੇ ਇਲਾਵਾ ਪੰਜਾਬ ਤੋਂ ਕਿਸਾਨਾਂ ਦੇ ਹੋਰ ਕਾਫ਼ਲੇ ਵੀ ਦਿੱਲੀ ਵੱਲ ਕੂਚ ਕਰ ਰਹੇ ਹਨ। [caption id="attachment_453168" align="aligncenter" width="300"] ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ[/caption] ਦਰਅਸਲ 'ਚ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ,ਜਿਸ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਅੰਦੋਲਨ ਨੂੰ ਅੱਗੇ ਕਿਵੇਂ ਵਧਾਉਣਾ ਹੈ। ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦਾ ਅੰਦੋਲਨ ਸਿੰਘੂ ਬਾਰਡਰ 'ਤੇ ਜਾਰੀ ਰਹੇਗਾ ਜਾਂ ਉਹ ਬੁਰਾੜੀ ਜਾਣਗੇ, ਇਸ ਦਾ ਫੈਸਲਾ ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਲਿਆ ਜਾਵੇਗਾ। ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ 'ਚ ਅਗਲੀ ਰਣਨੀਤੀ ਤੈਅ ਕੀਤੀ ਜਾਵੇ। [caption id="attachment_453169" align="aligncenter" width="300"]Farmers burn effigies of PM Modi at Delhi's Singhu border ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ[/caption] ਦੱਸ ਦੇਈਏ ਕਿ ਬੀਤੇ ਦਿਨ ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪੂਰੀ ਵਾਹ ਲਾਈ ਗਈ ਸੀ। ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਅੱਗੇ ਝੁਕਦਿਆਂ ਉਨ੍ਹਾਂ ਨੂੰ ਬੁਰਾੜੀ ਦੇ ਨਿਰੰਕਾਰੀ ਗਰਾਊਂਡ 'ਚ ਸ਼ਾਂਤੀਪੂਰਵਕ ਤਰੀਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ ਪਰ ਕੁੱਝ ਕਿਸਾਨ ਬੁਰਾੜੀ ਜਾਣ ਦੀ ਬਜਾਏ ਬਾਰਡਰ 'ਤੇ ਧਰਨਾ ਦੇਣ ਲਈ ਬਜ਼ਿੱਦ ਹਨ ਅਤੇ ਉਨ੍ਹਾਂ ਨੇ ਜੀ.ਟੀ. ਰੋਡ 'ਤੇ ਹੀ ਧਰਨਾ ਲਗਾ ਦਿੱਤਾ। -PTCNews


Top News view more...

Latest News view more...