Fri, Apr 26, 2024
Whatsapp

ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

Written by  Shanker Badra -- December 05th 2020 01:22 PM -- Updated: December 05th 2020 03:00 PM
ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ:ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। [caption id="attachment_455157" align="aligncenter" width="300"]Farmers burn effigies of PM Modi ,corporate companies in Tarn Taran and Amritsar against farm laws ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆPM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ[/caption] ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਦੇਸ਼ ਪੱਧਰੀ ਸੱਦੇ ਤਹਿਤ ਅੱਜ ਤਰਨਤਾਰਨ ਦੇ ਪਿੰਡ ਸੇਰੋਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਵਿਰੋਧੀ ਬਿੱਲਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਅੰਬਾਨੀ, ਅਡਾਨੀ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। [caption id="attachment_455156" align="aligncenter" width="300"]Farmers burn effigies of PM Modi ,corporate companies in Tarn Taran and Amritsar against farm laws ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆPM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ[/caption] ਇਸ ਤੋਂ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਚੜ੍ਹਤ ਸਿੰਘ ਵਿਖੇਕਿਸਾਨਾਂ -ਮਜ਼ਦੂਰਾਂ ,ਔਰਤਾਂ ਨੌਜਵਾਨਾਂ ਵੱਲੋਂ ਪਿੰਡ 'ਚ ਮਾਰਚ ਕਰਕੇ ਮੋਦੀ ,ਅੰਬਾਨੀ ਅਤੇ ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕੀ ਗਈ ਹੈ। ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਹੋਵੇਗੀ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ਹਨ। [caption id="attachment_455158" align="aligncenter" width="300"]Farmers burn effigies of PM Modi ,corporate companies in Tarn Taran and Amritsar against farm laws ਤਰਨਤਾਰਨ ਅਤੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆPM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ[/caption] ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ 'ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ। -PTCNews


Top News view more...

Latest News view more...