ਅੱਜ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ , ਦਿੱਲੀ ਦੇ ਬਾਰਡਰਾਂ ‘ਤੇ ਮਨਾਇਆ ਜਾਵੇਗਾ ‘ਯੁਵਾ ਦਿਵਸ’  

Farmers celebrate Shaheed Diwas’ Bhagat Singh, Rajguru and Sukhdev at the borders
ਅੱਜ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ , ਦਿੱਲੀ ਦੇ ਬਾਰਡਰਾਂ 'ਤੇ ਮਨਾਇਆ ਜਾਵੇਗਾ 'ਯੁਵਾ ਦਿਵਸ'  

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4  ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਅਜਿਹੇ ‘ਚ ਅੱਜ ਦਿੱਲੀ ਬਾਰਡਰ ‘ਤੇ ਕਿਸਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣਗੇ। ਸ਼ਹੀਦੀ ਦਿਹਾੜਾ ਮਨਾਉਣ ਲਈ ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਦਿੱਲੀ ਬਾਰਡਰ ਤੋਂ ਪਹੁੰਚੇ ਹਨ।

Farmers celebrate Shaheed Diwas’ Bhagat Singh, Rajguru and Sukhdev at the borders
ਅੱਜ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ , ਦਿੱਲੀ ਦੇ ਬਾਰਡਰਾਂ ‘ਤੇ ਮਨਾਇਆ ਜਾਵੇਗਾ ‘ਯੁਵਾ ਦਿਵਸ’

ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹਾਦਤ ਦਿਵਸ ਮੌਕੇ ਅੱਜ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦਿੱਲੀ ਦੇ ਕਿਸਾਨ – ਅੰਦੋਲਨ ‘ਚ ਪਹੁੰਚੇ ਹਨ ਤੇ ਅੱਜ ਯੁਵਾ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਅੰਦੋਲਨ ਦਾ ਮੰਚ ਨੌਜਵਾਨਾਂ ਨੂੰ ਸਮਰਪਿਤ ਹੋਵੇਗਾ। ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦਾ ਇਹ ਸ਼ਹੀਦੀ ਦਿਵਸ ਹੈ। ਇਸ ਦਿਨ ਲੜਕੀਆਂ ਨੂੰ ਪੀਲੀ ਚੁੰਨੀ ਤੇ ਪੀਲੀ ਪੱਗ ਬੰਨ੍ਹ ਕੇ ਆਉਣ ਦਾ ਸੱਦਾ ਦਿੱਤਾ ਗਿਆ ਹੈ।

Farmers celebrate Shaheed Diwas’ Bhagat Singh, Rajguru and Sukhdev at the borders
ਅੱਜ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ , ਦਿੱਲੀ ਦੇ ਬਾਰਡਰਾਂ ‘ਤੇ ਮਨਾਇਆ ਜਾਵੇਗਾ ‘ਯੁਵਾ ਦਿਵਸ’

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਮੋਟਰ -ਸਾਇਕਲਾਂ, ਟ੍ਰੈਕਟਰ-ਟਰਾਲੀਆਂ ਤੇ ਸਵਾਰ ਹੋ ਕੇ ਪੀਲੇ ਪਰਨੇ ਬੰਨ੍ਹ ਕੇ ਦੇਸ਼ ਦੇ ਬਹਾਦਰ ਸਪੂਤਾਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਜ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚੇ ਹਨ। ਉੱਥੇ ਹੀ ਸੰਗਰੂਰ ‘ਚ ਨੌਜਵਾਨ ਸ਼ਹੀਦ ਊਧਮ ਸਿੰਘ ਸਮਾਰਕ ਤੋਂ ਪਵਿੱਤਰ ਮਿੱਟੀ ਲੈ ਕੇ ਟਿੱਕਰੀ ਬਾਰਡਰ ਲਈ ਰਵਾਨਾ ਹੋਏ ਹਨ। ਕਿਸਾਨ 26 ਮਾਰਚ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ ਕਰ ਰਹੇ ਹਨ।

Farmers celebrate Shaheed Diwas’ Bhagat Singh, Rajguru and Sukhdev at the borders
ਅੱਜ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ , ਦਿੱਲੀ ਦੇ ਬਾਰਡਰਾਂ ‘ਤੇ ਮਨਾਇਆ ਜਾਵੇਗਾ ‘ਯੁਵਾ ਦਿਵਸ’

ਦੱਸ ਦੇਈਏ ਕਿ 26 ਮਾਰਚ ਨੂੰ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ‘ਤੇ ਪੁਰੀ ਤਰ੍ਹਾਂ ਨਾਲ ਭਾਰਤ ਬੰਦ ਕੀਤਾ ਜਾਵੇਗਾ। ਇਸ ਵਾਰ ਪੂਰਾ ਦਿਨ ਭਾਰਤ ਬੰਦ ਹੋਵੇਗਾ। 28 ਮਾਰਚ ਨੂੰ ਹੋਲੀ ਵਾਲੇ ਦਿਨ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਜਾਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ। ਓਧਰ ਸਰਕਾਰ ਆਪਣੀ ਜ਼ਿਦ ‘ਤੇ ਕਾਇਮ ਹੈ ਕਿ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

-PTCNews