Mon, Jun 16, 2025
Whatsapp

Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

Reported by:  PTC News Desk  Edited by:  Shanker Badra -- February 06th 2021 12:19 PM
Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

ਨਵੀਂ ਦਿੱਲੀ : ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਪੂਰੇ ਦੇਸ਼ 'ਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ ਵਿੱਚ ਚੱਕਾ ਜਾਮ ਦਾ ਅਸਰ ਸਭ ਤੋਂ ਵੱਧ ਰਾਸ਼ਟਰੀ ਰਾਜਧਾਨੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਦਿੱਲੀ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰ ਅਲਰਟ 'ਤੇ ਹੈ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ [caption id="attachment_472670" align="aligncenter" width="700"]Farmers Chakka Jam : Farmers ‘chakka jam’ against Farmers laws in Jalandhar Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇਚੱਕਾ ਜਾਮ[/caption] ਇਸ ਦੌਰਾਨ ਜਲੰਧਰ ਵਿਖੇ ਵੀ ਵੱਖ -ਵੱਖ ਹਾਈਵੇਜ਼ ਉਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ।  ਜਲੰਧਰ-ਬਰਨਾਲਾ ਹਾਈਵੇ, ਦਿੱਲੀ-ਜੰਮੂ ਹਾਈਵੇ, ਜਲੰਧਰ-ਅਮ੍ਰਿਤਸਰ ਹਾਈਵੇ, ਸਮੇਤ ਸਾਰੇ ਮਾਰਗਾਂ ਉਤੇ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ ਅਤੇਚੱਕਾ ਜਾਮ ਕਰ ਦਿਤਾ ਗਿਆ ਹੈ।ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ। [caption id="attachment_472668" align="aligncenter" width="700"]Farmers Chakka Jam : Farmers ‘chakka jam’ against Farmers laws in Jalandhar Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇਚੱਕਾ ਜਾਮ[/caption] ਕਿਸਾਨ ਆਗੂਆਂ ਵੱਲੋਂ ਦਿੱਲੀ-ਐੱਨ.ਸੀ.ਆਰ. ਵਿਚ ਚੱਕਾ ਜਾਮ ਨਾ ਕਰਨ ਦੀ ਗੱਲ ਆਖੀ ਗਈ ਹੈ ਪਰ ਫਿਰ ਵੀ ਦਿੱਲੀ ਪੁਲਿਸ ਅਲਰਟ 'ਤੇ ਹੈ। 26 ਜਨਵਰੀ ਦੇ ਦਿਨ ਹੋਈ ਹਿੰਸਾ ਤੋਂ ਸਬਕ ਲੈ ਕੇ ਪੁਲਿਸ ਇਸ ਵਾਰ ਕੋਈ ਵੀ ਢਿੱਲ ਨਹੀਂ ਵਰਤੇਗੀ। ਦਿੱਲੀ ਪੁਲਸ ਨੇ ਗੁਆਂਢੀ ਸੂਬਿਆਂ ਨਾਲ ਲੱਗਣ ਵਾਲੀਆਂ ਸਰਹੱਦਾਂ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਹੈ। ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਅੰਦਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। [caption id="attachment_472667" align="aligncenter" width="700"]Farmers Chakka Jam : Farmers ‘chakka jam’ against Farmers laws in Jalandhar Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇਚੱਕਾ ਜਾਮ[/caption] ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ,ਇਸ ਕਾਰਨ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਕਈ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ। 10 ਮੈਟਰੋ ਸਟੇਸ਼ਨਾਂ ਦੇ ਆਉਣ -ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਮੈਟਰੋ ਸਟੇਸ਼ਨਾਂ ਵਿਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ, ਜਾਮਾ ਮਸਜਿਦ, ਜਨਪਥ, ਕੇਂਦਰੀ ਸਕੱਤਰੇਤ, ਯੂਨੀਵਰਸਿਟੀ, ਮੰਡੀ ਹਾਊਸ, ਆਈ.ਟੀ.ਓ, ਦਿੱਲੀ ਗੇਟ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। -PTCNews


Top News view more...

Latest News view more...

PTC NETWORK