Thu, Apr 25, 2024
Whatsapp

ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਨੂੰ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Written by  Shanker Badra -- February 08th 2021 05:16 PM
ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਨੂੰ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਨੂੰ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਨਿਹਾਲ ਸਿੰਘ ਵਾਲਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 75ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।ਟਿਕਰੀ ਬਾਰਡਰ 'ਤੇ ਜਾਨ ਗਵਾਉਣ ਵਾਲੇ ਕਿਸਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ - MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ  [caption id="attachment_473219" align="aligncenter" width="700"]Farmers dies at Tikri Border , cremation today in Nihal Singh Wala ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਨੂੰ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ[/caption] ਟਿਕਰੀ ਬਾਰਡਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਦੌਰਾਨ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸੁਖਮਿੰਦਰ ਸਿੰਘ ਧੂੜਕੋਟ ਰਣਸੀਂਹ ਦੀ ਮਿਤਕ ਦੇਹ ਪਿੰਡ ਪੁੱਜਣ 'ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਅਤੇ ਪਿੰਡ ਵਾਸੀਆਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਹੈ। [caption id="attachment_473218" align="aligncenter" width="700"]Farmers dies at Tikri Border , cremation today in Nihal Singh Wala ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਨੂੰ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ[/caption] ਇਸ ਮੌਕੇ ਬੀਕੇਯੂ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਜਿਥੇ ਆਪਣੇ ਇਕ ਸਾਥੀ ਦੀ ਸੰਘਰਸ਼ ਦੌਰਾਨ ਹੋਈ ਸ਼ਹਾਦਤ 'ਤੇ ਮਾਣ ਮਹਿਸੂਸ ਕੀਤਾ ਹੈ ,ਉਥੇ ਕੇਂਦਰ ਸਰਕਾਰ ਖਿਲਾਫ਼ ਰੋਸ ਜਾਹਰ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੇ ਇਸੇ ਅੜੀਅਲ ਰਵੱਈਵੇ ਕਾਰਨ ਸਾਡੇ ਕਿਸਾਨ ਸੰਘਰਸ਼ਦੌਰਾਨ ਮੌਤ ਦੇ ਮੂੰਹ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹਨਾਂ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਖਮਿਆਜਾ ਆਉਂਦੇ ਸਮੇਂ ਦੌਰਾਨ ਭੁਗਤਨਾ ਪਵੇਗਾ। [caption id="attachment_473217" align="aligncenter" width="750"]Farmers dies at Tikri Border , cremation today in Nihal Singh Wala ਟਿੱਕਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਨੂੰ ਸੈਂਕੜੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ[/caption] ਪੜ੍ਹੋ ਹੋਰ ਖ਼ਬਰਾਂ : ਕੇਂਦਰ ਨੇ ਟਵਿੱਟਰ ਨੂੰ ਪਾਕਿਸਤਾਨ ਅਤੇ ਖਾਲਿਸਤਾਨ ਪੱਖੀ 1178 ਖਾਤਿਆਂ 'ਤੇ ਕਾਰਵਾਈ ਕਰਨ ਲਈ ਕਿਹਾ ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਪ੍ਰਧਾਨ ਜਗਦੀਪ ਸਿੰਘ ਗਟਰਾ, ਚੇਅਰਮੈਨ ਨਰਿੰਦਰ ਸਿੰਘ ਧੂੜਕੋਟ, ਚੇਅਰਮੈਨ ਖਣਮੁੱਖ ਭਾਰਤੀ ਪਤੋ, ਪ੍ਰਧਾਨ ਇੰਦਰਜੀਤ ਜੌਲੀ ਗਰਗ, ਕਿਸਾਨ ਆਗੂ ਸੁਖਮੰਦਰ ਸਿੰਘ ਉਗੋਕੇ, ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਤਖਤੂਪੁਰਾ, ਐਡਵੋਕੇਟ ਦਲਜੀਤ ਸਿੰਘ ਧੂੜਕੋਟ, ਤੇਜ ਸਿੰਘ ਰਾਹਿਲ, ਗੁਰਮੇਲ ਸਿੰਘ ਬੌਡੇ, ਬੂਟਾ ਸਿੰਘ ਭਾਗੀਕੇ, ਸੁਦਾਗਰ ਸਿੰਘ ਖਾਈ, ਬਲਵੀਰ ਸਿੰਘ ਭਾਗੀਕੇ, ਗੁਰਦਰਸਨ ਸਿੰਘ ਕਾਲੇਕੇ, ਲਾਭ ਸਿੰਘ ਮਾਣੂੰਕੇ,ਕਾਮਰੇਡ ਸੁਖਦੇਵ ਸਿੰਘ ਭੋਲਾ, ਜਗਜੀਤ ਸਿੰਘ, ਕਾਮਰੇਡ ਮਹਿੰਦਰ ਸਿੰਘ, ਮਨਜੀਤ ਸਿੰਘ ਖੋਟੇ ਤੋਂ ਇਲਾਵਾ ਹਲਕੇ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ। -PTCNews


Top News view more...

Latest News view more...