Thu, Apr 18, 2024
Whatsapp

ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ

Written by  Shanker Badra -- November 19th 2021 12:21 PM
ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ

ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੂਜੇ ਪਾਸੇ ਗਾਜ਼ੀਪੁਰ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਕਾਨੂੰਨ ਵਾਪਸ ਲੈਣ ਦੀ ਖੁਸ਼ੀ 'ਚ ਜਲੇਬੀਆਂ ਵੰਡ ਕੇ ਜਸ਼ਨ ਮਨਾਇਆ ਹੈ। [caption id="attachment_550074" align="aligncenter" width="300"] ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ[/caption] ਇਸ ਦੇ ਨਾਲ ਹੀ ਕਿਸਾਨ ਪ੍ਰਦਰਸ਼ਨਕਾਰੀਆਂ ਨੇ ਜੈ ਜਵਾਨ ਅਤੇ ਜੈ ਕਿਸਾਨ ਦੇ ਨਾਅਰੇ ਲਗਾ ਕੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਇਹ ਸਭ ਲਿਖਤੀ ਰੂਪ ਵਿੱਚ ਨਹੀਂ ਮਿਲਦਾ, ਉਦੋਂ ਤੱਕ ਉਹ ਸਰਹੱਦ 'ਤੇ ਡਟੇ ਰਹਿਣਗੇ। ਇਸ ਮੁੱਦੇ 'ਤੇ ਕਿਸਾਨ ਜਥੇਬੰਦੀਆਂ ਦੀ ਜਲਦੀ ਹੀ ਮੀਟਿੰਗ ਹੋਵੇਗੀ, ਉਸ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ ਕਿ ਅੱਗੇ ਕੀ ਕਰਨਾ ਹੈ। [caption id="attachment_550073" align="aligncenter" width="300"] ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ[/caption] ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਨਾਅਰੇ ਵੀ ਲਾਏ। ਕੇਂਦਰ ਸਰਕਾਰ ਵੱਲੋਂ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨ ਪ੍ਰਦਰਸ਼ਨਕਾਰੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ ਪਰ ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਇਹ ਵੀ ਕਹਿ ਰਹੇ ਹਨ ਕਿ ਉਹ ਆਪਣੇ ਧਰਨੇ ਵਾਲੀ ਥਾਂ ਤੋਂ ਕਿਤੇ ਵੀ ਨਹੀਂ ਜਾਣਗੇ। [caption id="attachment_550071" align="aligncenter" width="300"] ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ[/caption] ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਕਾਨੂੰਨਾਂ ਨੂੰ ਸੰਸਦ ਵੱਲੋਂ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲੋਕ ਇੱਥੇ ਹੀ ਡਟੇ ਰਹਿਣਗੇ। ਪੀਐਮ ਮੋਦੀ ਦੀ ਅਪੀਲ ਨੂੰ ਖਾਰਜ ਕਰਦੇ ਹੋਏ ਰਾਕੇਸ਼ ਟਿਕੈਤ ਨੇ ਲਿਖਿਆ ਕਿ ਅੰਦੋਲਨ ਤੁਰੰਤ ਵਾਪਸ ਨਹੀਂ ਆਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ-ਨਾਲ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨੀ ਚਾਹੀਦੀ ਹੈ। [caption id="attachment_550072" align="aligncenter" width="300"] ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ 'ਤੇ ਜਲੇਬੀਆਂ ਵੰਡ ਕੇ ਮਨਾਇਆ ਜਸ਼ਨ[/caption] ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਜੈਅੰਤੀ 'ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ। ਦੱਸਣਯੋਗ ਹੈ ਕਿ ਯੂਪੀ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸ਼ਾਹਜਹਾਨਪੁਰ, ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ) 'ਤੇ ਲਗਭਗ ਪਿਛਲੇ ਇੱਕ ਸਾਲ ਤੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। -PTCNews


Top News view more...

Latest News view more...