Sat, Apr 27, 2024
Whatsapp

ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

Written by  Shanker Badra -- November 07th 2020 02:25 PM
ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ

ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ:ਬਰਨਾਲਾ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅੱਜ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਗ੍ਰਹਿ ਵਿਖੇ ਪਹੁੰਚੇ ਸਨ। ਇਸ ਦੌਰਾਨ ਮਨੋਰੰਜਨ ਕਾਲੀਆ ਦੇ ਆਉਣ ਦੀ ਭਿਣਕ ਲੱਗਦਿਆਂ ਹੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਘਿਰਾਓ ਗਿਆ ਹੈ। [caption id="attachment_447338" align="aligncenter" width="700"]Farmers gherao the residence of former BJP Minister Manoranjan Kalia In Barnala ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ[/caption] ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ , ਅਦਾਕਾਰ ਗੁਰਪ੍ਰੀਤ ਲਾਡੀ ਦਾ ਹੋਇਆ ਦਿਹਾਂਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਜਿੱਥੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਗੱਡੀ ਦੀ ਘੇਰਾਬੰਦੀ ਕੀਤੀ, ਉੱਥੇ ਹੀ ਉਸ ਨੂੰ ਜ਼ਿਲ੍ਹਾ ਪ੍ਰਧਾਨ ਦੇ ਘਰ ਵਿਚ ਬੰਦੀ ਬਣਾ ਲਿਆ ਹੈ। ਇਸ ਦੌਰਾਨ ਕਿਸਾਨਾਂ ਨੇ ਘਰ ਨੂੰ ਚਾਰੇ ਪਾਸਿਆਂ ਤੋਂ ਘੇਰ ਲਿਆ ਹੈ। [caption id="attachment_447336" align="aligncenter" width="700"]Farmers gherao the residence of former BJP Minister Manoranjan Kalia In Barnala ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ[/caption] ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਸੁਰੱਖਿਆ ਮੁਲਾਜ਼ਮ ਮੌਜੂਦ ਹਨ।ਬਰਨਾਲਾ ਪੁਲਿਸ ਦੇ ਡੀਐੱਸਪੀ ਰਮਨਿੰਦਰ ਸਿੰਘ ਦਿਆਲ, ਡੀਐੱਸਪੀ ਲਖਵੀਰ ਸਿੰਘ ਟਿਵਾਣਾ ਸਦਰ ਥਾਣਾ ਦੇ ਮੁਖੀ ਬਲਜੀਤ ਸਿੰਘ ਸਿਟੀ ਟੂ ਦੇ ਐੱਸਐੱਚਓ ਅਜੈਬ ਸਿੰਘ ਭਾਰੀ ਗਿਣਤੀ 'ਚ ਪੁਲਿਸ ਫੋਰਸ ਸਮੇਤ ਪੁੱਜ ਚੁੱਕੇ ਹਨ। [caption id="attachment_447337" align="aligncenter" width="700"]Farmers gherao the residence of former BJP Minister Manoranjan Kalia In Barnala ਬਰਨਾਲਾ ਵਿਖੇ ਕਿਸਾਨਾਂ ਨੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਕੀਤਾ ਘਿਰਾਓ[/caption] ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਪਿਛਲੇ 19 ਦਿਨਾਂ ਤੋਂਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਘਰ ਦਾ ਘਿਰਾਓ ਕੀਤਾ ਹੋਇਆ ਹੈ ਅਤੇ ਭਾਜਪਾ ਨੇਤਾਵਾਂ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। -PTCNews educare


  • Tags

Top News view more...

Latest News view more...