ਮੁੱਖ ਖਬਰਾਂ

ਹਰਿਆਣਾ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਪੰਜਾਬ 'ਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ

By Riya Bawa -- August 29, 2021 12:58 pm -- Updated:August 29, 2021 1:22 pm

ਚੰਡੀਗੜ੍ਹ: ਕਰਨਾਲ ਵਿਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਪੰਜਾਬ ਭਰ 'ਚ ਕਿਸਾਨ ਭਾਈਚਾਰੇ ਨੇ ਨੈਸ਼ਨਲ ਹਾਈਵੇ ਮੁੜ ਤੋਂ ਜਾਮ ਕਰ ਦਿੱਤੇ ਹਨ। ਕਿਸਾਨਾਂ ਵੱਲੋਂ ਬਠਿੰਡਾ ਚੰਡੀਗੜ੍ਹ ਬਠਿੰਡਾ ਲੁਧਿਆਣਾ ਮਾਨਸਾ ਬਰਨਾਲਾ ਬਰਨਾਲਾ ਫਰੀਦਕੋਟ ਆਦਿ ਸੜਕਾਂ ਜਾਮ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਚੰਡੀਗੜ੍ਹ-ਬਠਿੰਡਾ ਮੁੱਖ ਮਾਰਗ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ ਹੈ। ਉੱਥੇ ਹੀ ਮੋਗਾ ਦੇ ਕਸਬੇ ਬੱਧਨੀ ਕਲਾਂ ਦੀ ਪੁਰਾਣੀ ਦਾਣਾ ਮੰਡੀ ਵਿਚ ਅਤੇ ਮੰਡੀ ਗੋਬਿੰਦਗੜ੍ਹ ਦੇ ਕੋਲ ਭਾਰੀ ਜਾਮ ਕੀਤਾ ਗਿਆ ਹੈ।

ਲੁਧਿਆਣਾ ਦੇ ਮਲੌਦ ਵਿਖੇ ਵੀ ਕਿਸਾਨਾਂ ਵਲੋਂ ਇਸ ਲਾਠੀਚਾਰਜ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਫਤਹਿਗੜ੍ਹ ਸਾਹਿਬ ਦੇ ਸਮੁੱਚੇ ਕਿਸਾਨਾਂ ਨੇ ਸਰਹਿੰਦ ਜੀਟੀ ਰੋਡ ਨੈਸ਼ਨਲ ਹਾਈਵੇਅ ਜਾਮ ਕੀਤਾ ਹੈ।ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਰੋਪੜ ਦੇ ਵਿੱਚ ਕਿਸਾਨਾਂ ਨੇ ਜਾਮ ਲਗਾਇਆ ਹੈ।

ਦੱਸ ਦੇਈਏ ਕਿ ਇਹ ਰੋਸ ਧਰਨਾ 12 ਵਜੇ ਤੋਂ 2ਵਜੇ ਜਾਰੀ ਰਹੇਗਾ। ਨਵਾਂਸ਼ਹਿਰ ਵਿਚ ਕਿਸਾਨਾਂ ਨੇ ਰੋਪੜ ਨਵਾਂਸ਼ਹਿਰ ਜਲੰਧਰ ਨੈਸ਼ਨਲ ਹਾਈਵੇ ਤੇ ਚੰਡੀਗੜ੍ਹ ਚੌਕ ਵਿਚ ਧਰਨਾ ਲਾਇਆ ਹੈ।  ਹਰਿਆਣਾ ਦੇ ਕਰਨਾਲ ਨੇੜੇ ਇੱਕ ਟੋਲ ਪਲਾਜ਼ਾ 'ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ' ਤੇ ਲਾਠੀਚਾਰਜ ਦੇ ਵਿਰੋਧ ਵਿੱਚ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਰੀਆਂ ਸੜਕਾਂ 2 ਘੰਟਿਆਂ ਲਈ ਜਾਮ ਕੀਤੀਆਂ ਗਈਆਂ।

ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ਐਤਵਾਰ ਯਾਨੀ ਅੱਜ ਦੋ ਘੰਟਿਆਂ ਲਈ ਬੰਦ ਕੀਤਾ ਗਿਆ ਹੈ। ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਇੱਥੇ ਪੀਏਪੀ ਚੌਕ ਵਿੱਚ ਇੱਕ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਸੜਕ ਜਾਮ ਦੌਰਾਨ ਸਿਰਫ ਐਮਰਜੈਂਸੀ ਵਾਹਨਾਂ ਨੂੰ ਅਤੇ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਹੀ ਕਿਸਾਨਾਂ ਵੱਲੋਂ ਛੋਟ ਦਿੱਤੀ ਜਾ ਰਹੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਕੱਲ੍ਹ ਕਰਨਾਲ ਨੇੜੇ ਕਿਸਾਨਾਂ 'ਤੇ ਲਾਠੀਚਾਰਜ ਕਰਨ ਵਾਲੇ ਸਾਰੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਜਾਵੇ।

Farmers block highways in Haryana after police in Karnal lathi-charge protesters; 10 injured

ਕਿਸਾਨਾਂ ਨੇ ਰੋਸ ਦੇ ਚਲਦੇ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਜਾਮ ਕੀਤਾ ਹੈ। ਦੱਸਣਯੋਗ ਹੈ ਕਿ ਸੁੰਯਕਤ ਕਿਸਾਨ ਮੋਰਚਾ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿੱਚ ਆ ਕੇ ਤਿਆਰੀ ਖਿੱਚੀ ਹੈ।

ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿੱਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾਇਆ ਹੈ। ਇਹ ਫੈਸਲਾ 32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ।

ਬੀਤੇ ਦਿਨੀ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਸੀ। ਪੁਲਿਸ ਦੀ ਇਸ ਕਾਰਵਾਈ ਮਗਰੋਂ ਕਿਸਾਨ ਜਥੇਬੰਦੀਆਂ ਨੇ ਮੁੜ ਤੋਂ ਧਰਨਾ ਲਗਾਉਣ ਦਾ ਐਲਾਨ ਕੀਤਾ ਸੀ। ਕਿਸਾਨ ਪਿਛਲੇ 9 ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 600 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ।

  • Share