Wed, Apr 17, 2024
Whatsapp

ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇ ਅਥਰੂ ਗੈਸ ਦੇ ਗੋਲੇ

Written by  Shanker Badra -- November 27th 2020 12:10 PM -- Updated: November 27th 2020 12:20 PM
ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇ ਅਥਰੂ ਗੈਸ ਦੇ ਗੋਲੇ

ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇ ਅਥਰੂ ਗੈਸ ਦੇ ਗੋਲੇ

ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇ ਅਥਰੂ ਗੈਸ ਦੇ ਗੋਲੇ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਪਹੁੰਚ ਗਏ ਹਨ ਤੇ ਦਿੱਲੀ ਪੁਲਿਸ ਨਾਲ ਕਿਸਾਨਾਂ ਦੀਆਂ ਝੜਪਾਂ ਹੋ ਰਹੀਆਂ ਹਨ। [caption id="attachment_452930" align="aligncenter" width="300"]Farmers Lathicharge at Tikri border, Police use water cannon & tear gas shells ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇਅਥਰੂ ਗੈਸ ਦੇ ਗੋਲੇ[/caption]

ਕਿਸਾਨ ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਪਹੁੰਚ ਗਏ ਹੈ ਅਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਟਿਕਰੀ ਸਰਹੱਦ 'ਤੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਹਨ ਅਤੇਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ ਹਨ। ਦਿੱਲੀ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਦਿੱਲੀ-ਬਹਾਦੁਰਗੜ੍ਹ ਹਾਈਵੇਅ ਕੋਲ ਟਿਕਰੀ ਸਰਹੱਦ 'ਤੇ ਪੁਲਿਸ ਵੱਲੋਂ ਬੈਰੀਕੇਡ ਦੇ ਰੂਪ 'ਚ ਰੱਖੇ ਗਏ ਟਰੱਕ ਨੂੰ ਕਿਸਾਨਟਰੈਕਟਰ ਨਾਲ ਹਟਾ ਰਹੇ ਹਨ। [caption id="attachment_452932" align="aligncenter" width="300"]Farmers Lathicharge at Tikri border, Police use water cannon & tear gas shells ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇਅਥਰੂ ਗੈਸ ਦੇ ਗੋਲੇ[/caption] ਇਸ ਦੌਰਾਨ ਕਿਸਾਨ ਅਤੇ ਪੁਲਿਸ ਆਹਮੋ -ਸਾਹਮਣੇ ਹਨ ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੂੰਡਕਾ ਬਾਰਡਰ ,ਸਿੰਘੂ ਬਾਰਡਰ 'ਤੇਪੁਲਿਸ ਅਤੇ ਕਿਸਾਨਾਂ ਦਰਮਿਆਨ ਜ਼ਬਰਦਸਤ ਝੜਪ ਦੇਖਣ ਨੂੰ ਮਿਲੀ ਹੈ, ਜਿੱਥੇ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅਥਰੂ ਗੈਸ ਦੇ ਗੋਲੇ ਛੱਡੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਤੇ ਸਰਕਾਰ ਨੇ ਹਰ ਹੱਥਕੰਡਾ ਅਪਣਾਇਆ ਹੈ। [caption id="attachment_452933" align="aligncenter" width="300"]Farmers Lathicharge at Tikri border, Police use water cannon & tear gas shells ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇਅਥਰੂ ਗੈਸ ਦੇ ਗੋਲੇ[/caption] ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਸਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਸ਼ੰਭੂ ਬਾਰਡਰ 'ਤੇ ਵੀ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇ ਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਸਨ। -PTCNews

Top News view more...

Latest News view more...