ਪੰਜਾਬ

ਕਿਸਾਨ ਆਗੂਆਂ ਦਾ ਐਲਾਨ- ਕੱਲ੍ਹ ਨੂੰ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

By Riya Bawa -- October 01, 2021 8:20 pm

ਚੰਡੀਗੜ੍ਹ: ਪੰਜਾਬ ਵਿਚ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਨੂੰ 10 ਦਿਨ ਲਈ ਅੱਗੇ ਕਰ ਦਿੱਤਾ ਹੈ। ਇਸ ਕਰਕੇ '10 ਦਿਨ ਝੋਨੇ ਦੀ ਸੰਭਾਲ ਰੱਖਣਾ ਕਿਸਾਨਾਂ ਲਈ ਮੁਸ਼ਕਿਲ' ਹੋ ਗਿਆ ਹੈ। ਇਸ ਵਿਚਕਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਝੋਨੇ ਦੀ ਖਰੀਦ ਸਬੰਧੀ ਕੱਲ੍ਹ ਨੂੰ ਪੰਜਾਬ ਕਾਂਗਰਸੀਆਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਣਾ ਸੀ ਪਰ ਦੋ ਦਿਨ ਛੁਟੀ ਹੋਣ ਕਰਕੇ ਇਹ ਫੈਸਲਾ ਰੱਦ ਕੀਤਾ ਗਿਆ ਹੈ ਤੇ ਇਸ ਦੀ ਜਗ੍ਹਾ ਹੁਣ ਨਵਾਂ ਪ੍ਰੋਗਰਾਮ ਉਲੀਕਿਆ ਗਿਆ ਹੈ। ਦਰਅਸਲ 'ਚ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਵਿਚ ਅਚਾਨਕ 10 ਦਿਨ ਦੀ ਦੇਰੀ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।

ਕਾਰਨ ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਹੋਈ ਬਾਰਿਸ਼ ਦੇ ਕਾਰਨ ਝੋਨੇ ਵਿੱਚ ਨਮੀ ਹੈ ਅਤੇ ਇਸ ਨੂੰ ਖਰੀਦਿਆ ਨਹੀਂ ਜਾ ਸਕਦਾ। ਜਦੋਂ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਮੀਂਹ ਦਾ ਅਜਿਹਾ ਕੋਈ ਪ੍ਰਭਾਵ ਨਹੀਂ ਹੈ। ਦੱਸ ਦਈਏ ਕਿ ਇਸ ਵਾਰ ਸੂਬੇ ਵਿਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

-PTC News

  • Share