Advertisment

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾ ਦੇ ਪਾੜੇ ਕੱਪੜੇ , ਪੁਲਿਸ ਨੇ ਕੀਤਾ ਲਾਠੀਚਾਰਜ

author-image
Shanker Badra
Updated On
New Update
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾ ਦੇ ਪਾੜੇ ਕੱਪੜੇ , ਪੁਲਿਸ ਨੇ ਕੀਤਾ ਲਾਠੀਚਾਰਜ
Advertisment
publive-image ਗੰਗਾਨਗਰ : ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਭਾਜਪਾ ਨੇਤਾ ਕੈਲਾਸ਼ ਮੇਘਵਾਲ (BJP Leader Kailash Meghwal) ਦੇ ਕੱਪੜੇ ਪਾੜ ਦਿੱਤੇ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਮੇਘਵਾਲ ਮਹਿੰਗਾਈ ਅਤੇ ਸਿੰਚਾਈ ਨੂੰ ਲੈ ਕੇ ਭਾਜਪਾ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਆਏ ਸਨ। ਇਸ ਮਾਮਲੇ ਨੂੰ ਸ਼ਾਂਤ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਹੈ।
Advertisment
publive-image ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾ ਦੇ ਪਾੜੇ ਕੱਪੜੇ , ਪੁਲਿਸ ਨੇ ਕੀਤਾ ਲਾਠੀਚਾਰਜ ਕੇਂਦਰ ਸਰਕਾਰ ਨੇ ਪਿਛਲੇ ਸਾਲ ਖੇਤੀਬਾੜੀ ਦੇ ਤਿੰਨ ਨਵੇਂ ਕਾਨੂੰਨ ਲਾਗੂ ਕੀਤੇ ਸਨ, ਜਿਸ ਤੋਂ ਬਾਅਦ ਕਈ ਰਾਜਾਂ ਵਿੱਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਸੀ। ਰਾਜਾਂ ਤੋਂ ਇਲਾਵਾ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਇਆ ਜਾਵੇ। publive-image ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾ ਦੇ ਪਾੜੇ ਕੱਪੜੇ , ਪੁਲਿਸ ਨੇ ਕੀਤਾ ਲਾਠੀਚਾਰਜ ਹਰਿਆਣਾ, ਪੰਜਾਬ, ਰਾਜਸਥਾਨ ਆਦਿ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਨੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦੀ ਗੱਲ ਕਹੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮੇਘਵਾਲ ਇੱਕ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਗਏ ਸਨ। ਕੈਲਾਸ਼ ਮੇਘਵਾਲ ਖਿਲਾਫ਼ ਹੋਏ ਇਸ ਵਿਰੋਧ ਤੋਂ ਤੁਰੰਤ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਭਾਜਪਾ ਨੇਤਾ ਕੈਲਾਸ਼ ਮੇਘਵਾਲ ਨੂੰ ਪੁਲਿਸ ਨੇ ਕਿਸਾਨਾਂ ਦੀ ਭੀੜ ਤੋਂ ਛੁਡਵਾਇਆ। ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਵੀ ਕੀਤਾ। publive-image ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾ ਦੇ ਪਾੜੇ ਕੱਪੜੇ , ਪੁਲਿਸ ਨੇ ਕੀਤਾ ਲਾਠੀਚਾਰਜ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮਲੋਟ ਸ਼ਹਿਰ ਵਿੱਚ ਵੀ ਅਜਿਹੀ ਘਟਨਾ ਸਾਹਮਣੇ ਆਈ ਸੀ। ਉਸ ਸਮੇਂ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ 250 ਤੋਂ 300 ਕਿਸਾਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਭਾਜਪਾ ਵਿਧਾਇਕ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰਾਜ ਵਿੱਚ ਭਾਜਪਾ ਕਾਂਗਰਸ 'ਤੇ ਹਮਲਾਵਰ ਬਣ ਗਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੁਲਿਸ ਨੂੰ ਮਾਮਲੇ ਵਿੱਚ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ। -PTCNews publive-image-
farmers-protest rajasthan bjp-leader sriganganagar bjp-dharna kailash-meghwal
Advertisment

Stay updated with the latest news headlines.

Follow us:
Advertisment