Thu, Apr 25, 2024
Whatsapp

ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ

Written by  Shanker Badra -- October 09th 2020 09:19 AM
ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ

ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ

ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ:ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 30 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਲੱਗੇ ਹੋਏ ਹਨ। ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਗੱਡੀਆਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ। [caption id="attachment_438255" align="aligncenter" width="300"] ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ[/caption] ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਖਿਲਾਫ਼ ਅਤੇ ਹਰਿਆਣਾ ਦੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ 2 ਘੰਟੇ ਚੱਕਾ ਜਾਮ ਕਰਨਗੀਆਂ। ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 12 ਵਜੇ ਤੋਂ ਲੈ ਕੇ 2 ਵਜੇ ਤੱਕ ਆਵਾਜਾਈ ਰੋਕਣ ਦਾ ਐਲਾਨ ਕਰ ਦਿੱਤਾ ਹੈ। [caption id="attachment_438254" align="aligncenter" width="300"] ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ[/caption] ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ 30 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਗਏ ਫੈਸਲੇ ਮੁਤਾਬਕ ਉਨ੍ਹਾਂ ਦੀ ਜਥੇਬੰਦੀ ਵਲੋਂ ਰੇਲ ਜਾਮ ਅਤੇ ਕਾਰਪੋਰੇਟ ਸੰਸਥਾਨਾਂ ਦੇ ਵਿਰੋਧ 'ਚ ਪੱਕੇ ਮੋਰਚੇ ਬਾਦਸਤੂਰ ਜਾਰੀ ਰੱਖੇ ਗਏ ਹਨ। ਇਸ ਦੇ ਨਾਲ ਹੀ ਹਰਿਆਣਾ ਵਿਚ ਕਿਸਾਨਾਂ 'ਤੇ ਹੋਏ ਪੁਲਸੀਆਂ ਜ਼ੁਲਮ, ਗ੍ਰਿਫ਼ਤਾਰੀਆਂ ਦੇ ਵਿਰੋਧ ਵਿਚ ਅਤੇ ਹਰਿਆਣਾ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਰਾਜਭਰ ਵਿਚ ਵਾਹਨਾਂ ਦਾ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। [caption id="attachment_438256" align="aligncenter" width="300"] ਖੇਤੀ ਕਾਨੂੰਨਾਂ ਵਿਰੁੱਧ ਅੱਜ ਹੋਵੇਗਾ ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਰਹੇਗੀ ਠੱਪ[/caption] ਦੱਸ ਦੇਈਏ ਕਿ ਬੀਤੇ ਦਿਨਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ 2 ਵਜੇ ਤਕ ਕੌਮਾਂਤਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ। -PTCNews


Top News view more...

Latest News view more...