ਮੁੱਖ ਖਬਰਾਂ

ਅੰਮ੍ਰਿਤਸਰ ਸ਼ਹਿਰ 'ਚ ਕਿਸਾਨ ਜਥੇਬੰਦੀਆਂ ਨੇ ਜੀਓ ਸਟੋਰਾਂ ਨੂੰ ਕਰਵਾਇਆ ਬੰਦ

By Shanker Badra -- December 15, 2020 5:12 pm -- Updated:Feb 15, 2021

ਅੰਮ੍ਰਿਤਸਰ ਸ਼ਹਿਰ 'ਚ ਕਿਸਾਨ ਜਥੇਬੰਦੀਆਂ ਨੇ ਜੀਓ ਸਟੋਰਾਂ ਨੂੰ ਕਰਵਾਇਆ ਬੰਦ:ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 20ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਆਪਣਾ ਅੰਦੋਲਨ ਤੇਜ਼ ਕਰਦਿਆਂ ਰਿਲਾਇੰਸ ਅਤੇ ਜੀਓ ਦੇ ਬਾਈਕਾਟ ਦਾ ਐਲਾਨ ਕੀਤਾ ਸੀ।

Farmers organizations shut down Jio stores in Amritsar city ਅੰਮ੍ਰਿਤਸਰ ਸ਼ਹਿਰ 'ਚ ਕਿਸਾਨ ਜਥੇਬੰਦੀਆਂ ਨੇ ਜੀਓ ਸਟੋਰਾਂ ਨੂੰ ਕਰਵਾਇਆ ਬੰਦ

Farmers Protest : ਕਿਸਾਨ ਜਥੇਬੰਦੀਆਂ ਕੁੰਡਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਲੱਖਾਂ ਦੀ ਤਦਾਦ ਵਿਚ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਰਿਲਾਇੰਸ ਅਤੇ ਜੀਓ ਦਾ ਬਾਈਕਾਟ ਕੀਤਾ ਗਿਆ ਹੈ। ਜਿਸ ਦੇ ਚਲਦੇ ਅੰਮ੍ਰਿਤਸਰ 'ਚ ਚੱਲ ਰਹੇ ਜਿਓ ਸਟੋਰਾਂ ਨੂੰ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਕਰਵਾਇਆ ਗਿਆ ਹੈ।

Farmers organizations shut down Jio stores in Amritsar city ਅੰਮ੍ਰਿਤਸਰ ਸ਼ਹਿਰ 'ਚ ਕਿਸਾਨ ਜਥੇਬੰਦੀਆਂ ਨੇ ਜੀਓ ਸਟੋਰਾਂ ਨੂੰ ਕਰਵਾਇਆ ਬੰਦ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ , ਉਦੋਂ ਤੱਕ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਅਤੇ ਅੰਬਾਨੀ, ਅਡਾਨੀ ਵੱਲੋਂ ਚਲਾਏ ਜਾ ਰਹੇ ਪ੍ਰੋਡਕਟਾਂ ਦਾ ਬਾਈਕਾਟ ਕਰਦੀਆਂ ਰਹਿਣਗੀਆਂ।

Farmers organizations shut down Jio stores in Amritsar city ਅੰਮ੍ਰਿਤਸਰ ਸ਼ਹਿਰ 'ਚ ਕਿਸਾਨ ਜਥੇਬੰਦੀਆਂ ਨੇ ਜੀਓ ਸਟੋਰਾਂ ਨੂੰ ਕਰਵਾਇਆ ਬੰਦ

ਜਿਸ ਦੇ ਚਲਦਿਆਂ ਅੱਜ ਉਨ੍ਹਾਂ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਜਿੰਨੇ ਵੀ ਜੀਓ ਦੇ ਸਟੋਰ ਚੱਲ ਰਹੇ ਹਨ ,ਉਨ੍ਹਾਂ ਨੂੰ ਬੰਦ ਕਰਵਾਇਆ ਗਿਆ ਹੈ। ਇਹ ਸਟੋਰ ਓਨੀ ਦੇਰ ਤੱਕ ਨਹੀਂ ਖੋਲ੍ਹੇ ਜਾਣਗੇ, ਜਿੰਨੀ ਦੇਰ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

Farmers organizations ।  Jio stores ।  Amritsar city । Farmers Protest

-PTCNews