ਮੁੱਖ ਖਬਰਾਂ

ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੀਆਂ ਕਿਸਾਨ ਜਥੇਬੰਦੀਆਂ, SGPC ਕਰੇਗੀ ਸਨਮਾਨਿਤ

By Riya Bawa -- December 13, 2021 8:22 am -- Updated:December 13, 2021 8:29 am

ਚੰਡੀਗੜ੍ਹ: ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਤੇ ਹੋਰ ਕਿਸਾਨ ਮੰਗਾਂ 'ਤੇ ਸਹਿਮਤੀ ਬਣਨ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਸਸਪੈਂਡ ਕਰ ਦਿੱਤਾ। ਇਸ ਦੌਰਾਨ ਅੱਜ ਕਿਸਾਨਾਂ ਨੇ ਫਤਿਹ ਮਾਰਚ ਕੱਢ ਘਰ ਵਾਪਸੀ ਸ਼ੁਰੂ ਕਰ ਦਿੱਤੀ। ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਰਬਾਰ ਸਾਹਿਬ, ਸ੍ਰੀ ਅੰਮਿਤਸਰ ਵਿਖੇ ਨਤਮਸਤਕ ਹੋਣਗੀਆਂ। ਕਿਸਾਨਾਂ ਨੇ ਇਸ ਦਾ ਕਿਸਾਨ ਮੋਰਚੇ ਦੀ ਮੀਟਿੰਗ ਸਮੇਂ ਪਹਿਲਾਂ ਹੀ ਐਲਾਨ ਕੀਤਾ ਸੀ।

ਕਿਸਾਨ ਆਪਣੀ ਜਿੱਤ ਦੀ ਖੁਸ਼ੀ ਵਜੋਂ ਦਰਬਾਰ ਸਾਹਿਬ ਮੱਥਾ ਟੇਕਣਗੇ। ਇਸ ਮੌਕੇ ਕਿਸਾਨ ਲੀਡਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਜਾਏਗਾ। ਜੱਥੇ 'ਚ ਚੱਲ ਰਹੇ ਨੌਜਵਾਨ ਕਿਸਾਨਾਂ ਨੇ ਡੀਜੇ ਸੈੱਟ 'ਤੇ ਭੰਗੜਾ ਪਾ ਕੇ ਖੁਸ਼ੀ ਮਨਾਈ। ਕਿਸਾਨਾਂ ਨੇ ਸ਼ਨੀਵਾਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਘਰ ਵਾਪਸੀ ਸ਼ੁਰੂ ਕੀਤੀ ਸੀ।

ਰਸਤੇ ਵਿੱਚ ਥਾਂ 'ਤੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਅਤੇ ਢੋਲ-ਭੰਗੜੇ ਨਾਲ ਸਵਾਗਤ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 15 ਜਨਵਰੀ ਨੂੰ ਦਿੱਲੀ ਵਿੱਚ ਹੋਏਗੀ। ਕਿਸਾਨਾਂ ਦਾ ਇਹ ਅੰਦੋਲਨ ਲਗਾਤਾਰ 380 ਦਿਨ ਚੱਲਿਆ। ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨ ਸ਼ਹੀਦ ਵੀ ਹੋ ਗਏ।

Farmers at Delhi borders prepare to return to homes after year-long protest

ਦੱਸ ਦੇਈਏ ਕਿ ਤਿੰਨ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹਾਈਵੇਅ 'ਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਲੋਕਾਂ ਨੇ ਕਿਹਾ ਤਾਂ ਨਿਹਾਲ ਸਤਿ ਸ਼੍ਰੀ ਅਕਾਲ ਦੇ ਅਸਮਾਨੀ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੇ ਹਨ, ਨਾਲ ਹੀ ਲੋਕ ਹਾਰ ਪਾ ਕੇ ਕਿਸਾਨਾਂ ਦਾ ਸਨਮਾਨ ਕਰਦੇ ਹਨ।

-PTC News

  • Share