Advertisment

ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ ਟਿੱਕਰੀ ਬਾਰਡਰ 'ਤੇ 2 ਹੋਰ ਕਿਸਾਨਾਂ ਦੀ ਹੋਈ ਮੌਤ

author-image
Shanker Badra
Updated On
New Update
ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ ਟਿੱਕਰੀ ਬਾਰਡਰ 'ਤੇ 2 ਹੋਰ ਕਿਸਾਨਾਂ ਦੀ ਹੋਈ ਮੌਤ
Advertisment
publive-image ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 56ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਠੰਡ ਵੀ ਭਾਰੀ ਪੈ ਰਹੀ ਹੈ। ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦੇ ਅੱਜ 2 ਹੋਰ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। Kisan Andolan:
Advertisment
  ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ Farmers Protest । Two Farmers die at Tikri border during , Kisan Andolan ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ ਟਿੱਕਰੀ ਬਾਰਡਰ 'ਤੇ 2 ਹੋਰ ਕਿਸਾਨਾਂ ਦੀ ਹੋਈ ਮੌਤ ਦਿੱਲੀ ਦੇ ਟਿਕਰੀ ਬਾਰਡਰ ਨੇੜੇ ਐਚ.ਐਲ. ਸਿਟੀ ਬਹਾਦਰਗੜ੍ਹ ਵਿਖੇਧਰਨੇ ਦੌਰਾਨ ਪਿੰਡ ਤੁੰਗਾਂ ਦੇ ਕਿਸਾਨ ਧੰਨਾ ਸਿੰਘ (65) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਮੈਂਬਰ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਤੁੰਗਾਂ ਵਿਖੇ ਹੀ ਕੀਤਾ ਜਾਵੇਗਾ। Farmers Protest । Two Farmers die at Tikri border during , Kisan Andolan ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ ਟਿੱਕਰੀ ਬਾਰਡਰ 'ਤੇ 2 ਹੋਰ ਕਿਸਾਨਾਂ ਦੀ ਹੋਈ ਮੌਤ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਧੰਨਾ ਸਿੰਘ ਪਿੰਡ ਇਕਾਈ ਦਾ ਮੀਤ ਪ੍ਰਧਾਨ ਸੀ, ਜਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੇਵਾ ਨਿਭਾਈ ਹੈ। ਮ੍ਰਿਤਕ ਕਿਸਾਨ ਆਪਣਾ ਟਰੈਕਟਰ-ਟਰਾਲੀ ਲੈ ਕੇ ਟਿੱਕਰੀ ਬਾਰਡਰ 'ਤੇ ਆਪਣੇ ਸਾਥੀਆਂ ਸਮੇਤ ਸੇਵਾ ਨਿਭਾਅ ਰਿਹਾ ਸੀ। ਪੜ੍ਹੋ ਹੋਰ ਖ਼ਬਰਾਂ :
Advertisment
ਖੇਤੀਬਾੜੀ ਮੰਤਰੀ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ Farmers Protest । Two Farmers die at Tikri border during , Kisan Andolan ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ ਟਿੱਕਰੀ ਬਾਰਡਰ 'ਤੇ 2 ਹੋਰ ਕਿਸਾਨਾਂ ਦੀ ਹੋਈ ਮੌਤ ਉਨ੍ਹਾਂ ਨੇ ਦੱਸਿਆ ਕਿ ਕਿਸਾਨ ਧੰਨਾ ਸਿੰਘ ਬੀਤੀ ਰਾਤ ਨੂੰ ਰੋਟੀ ਖਾ ਕੇ ਸੌਂ ਗਿਆ ਅਤੇ ਠੰਡ ਦੇ ਕਾਰਨ ਸਵੇਰੇ ਉਸਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਰਿਵਾਰ 'ਚ ਮਾਤਾ, ਪਤਨੀ ਅਤੇ ਤਿੰਨ ਬੱਚਿਆਂ ਨੂੰ ਛੱਡ ਗਿਆ। ਇਸ ਦੇ ਨਾਲ ਹੀ ਦਿੱਲੀ ਦੇ ਟਿਕਰੀ ਬਾਰਡਰ ਵਿਖੇ ਧੂਰੀ ਨੇੜਲੇ ਪਿੰਡ ਬੁੱਗਰਾ ਦੇ ਕਿਸਾਨ ਬਲਦੇਵ ਸਿੰਘ ਦੀ ਅੰਦੋਲਨ ਵਿਚ ਬਿਮਾਰ ਹੋਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਇਹ ਕਿਸਾਨ ਬਲਦੇਵ ਸਿੰਘ ਵੀ ਕਿਸਾਨ ਜਥੇਬੰਦੀ ਉਗਰਾਹਾਂ ਦਾ ਮੈਂਬਰ ਸੀ। -PTCNews publive-image-
punjab-news punjabi-news farmers-protest news-in-punjabi farmers-bill-2020 dilli-chalo kisan-andolan farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment