Sat, Apr 27, 2024
Whatsapp

ਕਿਸਾਨ ਧਰਨੇ ਤੋਂ ਆਈ ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ 2 ਹੋਰ ਕਿਸਾਨਾਂ ਦੀ ਹੋਈ ਮੌਤ

Written by  Shanker Badra -- January 21st 2021 04:37 PM
ਕਿਸਾਨ ਧਰਨੇ ਤੋਂ ਆਈ ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ 2 ਹੋਰ ਕਿਸਾਨਾਂ ਦੀ ਹੋਈ ਮੌਤ

ਕਿਸਾਨ ਧਰਨੇ ਤੋਂ ਆਈ ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ 2 ਹੋਰ ਕਿਸਾਨਾਂ ਦੀ ਹੋਈ ਮੌਤ

ਮੁੱਲਾਂਪੁਰ ਦਾਖਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦਰਮਿਆਨ ਇਕ ਹੋਰ ਬੁਰੀ ਖ਼ਬਰ ਆਈ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ [caption id="attachment_468166" align="aligncenter" width="300"]Farmers Protest । Two more farmers Death at Delhi border ਕਿਸਾਨ ਧਰਨੇ ਤੋਂ ਆਈ ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ 2 ਹੋਰ ਕਿਸਾਨਾਂ ਦੀ ਹੋਈ ਮੌਤ[/caption] ਦਿੱਲੀ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ 'ਚ ਡਟੇ ਪਿੰਡ ਢੱਟ ਦੇ ਨੌਜਵਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਉਰਫ ਬੱਬੂ ਪੁੱਤਰ ਗੁਰਮੇਲ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਗਜੀਤ ਸਿੰਘ ਉਰਫ ਬੱਬੂ 14 ਤਾਰੀਖ ਨੂੰ ਦਿੱਲੀ ਅੰਦੋਲਨ ਲਈ ਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਜਗਜੀਤ ਸਿੰਘ ਦੀ ਮੌਤ ਹੋਈ ਹੈ। [caption id="attachment_468169" align="aligncenter" width="300"]Farmers Protest । Two more farmers Death at Delhi border ਕਿਸਾਨ ਧਰਨੇ ਤੋਂ ਆਈ ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ 2 ਹੋਰ ਕਿਸਾਨਾਂ ਦੀ ਹੋਈ ਮੌਤ[/caption] ਇਸ ਦੇ ਨਾਲ ਹੀ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਰਿੰਦਰ ਸਿੰਘ ਉਰਫ਼ ਗੋਲਾ ਪਿੰਡ ਖੈਰਪੁਰ ਕਿਸਾਨ ਅੰਦੋਲਨ 'ਚ ਸਿੰਘੂ ਬਾਰਡਰ ਦਿੱਲੀ ਵਿਖੇ ਗਿਆ ਸੀ। ਇੱਥੇ ਕੁਝ ਦਿਨਾਂ ਬਾਅਦ ਸਿਹਤ ਵਿਗੜਨ 'ਤੇ ਕਿਸਾਨ ਪ੍ਰਬੰਧਕਾਂ ਨੇ ਉਸ ਨੂੰ ਘਰ ਭੇਜ ਦਿੱਤਾ ਪਰ ਰਸਤੇ 'ਚ ਸਿਹਤ ਵਧੇਰੇ ਵਿਗੜਨ ਕਾਰਨ ਉਸ ਨੂੰ ਬਨੂੜ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ [caption id="attachment_468168" align="aligncenter" width="300"]Farmers Protest । Two more farmers Death at Delhi border ਕਿਸਾਨ ਧਰਨੇ ਤੋਂ ਆਈ ਦੁੱਖਦਾਈ ਖ਼ਬਰ ! ਕਿਸਾਨੀ ਅੰਦੋਲਨ ਦੌਰਾਨ 2 ਹੋਰ ਕਿਸਾਨਾਂ ਦੀ ਹੋਈ ਮੌਤ[/caption] ਦੱਸ ਦੇਈਏ ਕਿ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਫ਼ਿਲਹਾਲ ਕਿਸਾਨਾਂ ਨੇ ਨਾਕਾਰ ਦਿੱਤਾ ਹੈ। ਇਸ ਮੀਟਿੰਗ 'ਚ ਕਿਸਾਨਾਂ ਨੇ NIA ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਜਾ ਰਹੇ ਸੰਮਨਾਂ 'ਤੇ ਇਤਰਾਜ਼ ਜਤਾਇਆ ਹੈ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਕਿਸੇ ਬੇਕਸੂਰ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਵੇਗੀ। -PTCNews


Top News view more...

Latest News view more...