Sat, Apr 20, 2024
Whatsapp

ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂ ਤਰਸੇਮ ਗੋਇਲ ਦਾ ਕਿਸਾਨਾਂ ਵੱਲੋਂ ਵਿਰੋਧ

Written by  Shanker Badra -- January 01st 2021 05:43 PM
ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂ ਤਰਸੇਮ ਗੋਇਲ ਦਾ ਕਿਸਾਨਾਂ ਵੱਲੋਂ ਵਿਰੋਧ

ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂ ਤਰਸੇਮ ਗੋਇਲ ਦਾ ਕਿਸਾਨਾਂ ਵੱਲੋਂ ਵਿਰੋਧ

ਸ੍ਰੀ ਮੁਕਤਸਰ ਸਾਹਿਬ : ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ। ਅੱਜ ਨੇੜਲੇ ਪਿੰਡ ਬਲਮਗੜ੍ਹ ਵਿਖੇ ਇਕ ਸਰਕਾਰੀ ਸਕੂਲ ਵਿਖੇ ਸਮਾਗਮ ਦੌਰਾਨ ਪਹੁੰਚੇ ਭਾਜਪਾ ਦੇ ਮੰਡਲ ਪ੍ਰਧਾਨ ਤਰਸੇਮ ਗੋਇਲ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ। ਇਸ ਦੌਰਾਨ ਗੋਇਲ ਨੇ ਕਿਹਾ ਹੈ ਕਿ ਉਹ ਸਮਾਜ ਸੇਵੀ ਸੰਸਥਾ ਵੱਲੋਂ ਆਏ ਹਨ ਪਰ ਕਿਸਾਨਾਂ ਨੇ ਕਿਹਾ ਕਿ ਉਹ ਭਾਜਪਾ ਦੇ ਮੰਡਲ ਅਹੁਦੇਦਾਰ ਹਨ ,ਇਸ ਲਈ ਕਿਸਾਨਾਂ ਵੱਲੋਂ ਭਾਜਪਾ ਦੇ ਕਿਸੇ ਆਗੂ ਨੂੰ ਵੀ ਪਿੰਡ 'ਚ ਨਹੀਂ ਆਉਣ ਦਿੱਤਾ ਜਾਵੇਗਾ। [caption id="attachment_462643" align="aligncenter" width="300"]Farmers protest against BJP leader Tarsem Goyal at Muktsar Sahib ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਤਰਸੇਮ ਗੋਇਲ ਦਾ ਕਿਸਾਨਾਂ ਵੱਲੋਂ ਵਿਰੋਧ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਮਨਾਇਆ ਨਵਾਂ ਸਾਲ    ਇਸ ਮਾਮਲੇ ਸਬੰਧੀ ਜਦ ਤਰਸੇਮ ਗੋਇਲ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਸੰਸਥਾ ਕਲੀਨ ਐਂਡ ਗਰੀਨ ਸੁਸਾਇਟੀ ਵੱਲੋਂ ਪਿੰਡ ਦੇ ਸਕੂਲ ਵਿਚ ਖੇਡਾਂ ਦਾ ਸਮਾਨ ਦੇਣ ਗਏ ਸੀ ਅਤੇ ਸਮਾਗਮ ਦੌਰਾਨ ਐਸ.ਡੀ.ਐਮ ਸਵਰਨਜੀਤ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਹਨਾਂ ਕਿਹਾ ਕਿ ਉਹ ਸਮਾਜ ਸੇਵੀ ਵਜੋਂ ਗਏ ਸਨ ਨਾ ਕਿ ਭਾਜਪਾ ਆਗੂ ਵਜੋਂ ਗਏ ਸਨ। ਉਧਰ ਕਿਸਾਨਾਂ ਨੇ ਕਿਹਾ ਕਿ ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ,ਅਸੀਂ ਬੀਜੇਪੀ ਵਾਲਿਆਂ ਨੂੰ ਪਿੰਡ ਵਿੱਚ ਨਹੀਂ ਵੜਣ ਦੇਵਾਂਗੇ। [caption id="attachment_462642" align="aligncenter" width="300"]Farmers protest against BJP leader Tarsem Goyal at Muktsar Sahib ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਤਰਸੇਮ ਗੋਇਲ ਦਾ ਕਿਸਾਨਾਂ ਵੱਲੋਂ ਵਿਰੋਧ[/caption] ਓਧਰ ਅੰਮ੍ਰਿਤਸਰ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਸਬੰਧੀ ਦਿੱਤੇ ਸੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਅਤੇ ਵਿਰੋਧ ਕਰਦੇ ਹੋਏ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। youths threw cow dung at the house of former BJP cabinet minister Tikshan Sood ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ 'ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀ ਸਰਹੱਦ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀਤੋਂ ਗ਼ੁੱਸੇ 'ਚ ਆਏ ਕੁੱਝ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਿਆ ਅਤੇ ਭਾਜਪਾ ਆਗੂ ਤੀਕਸ਼ਣ ਸੂਦ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। -PTCNews


Top News view more...

Latest News view more...