Advertisment

ਮੋਗਾ 'ਚ ਕਿਸਾਨਾਂ ਨੇ ਰੋਸ ਮਾਰਚ ਕਰਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ 

author-image
Shanker Badra
Updated On
New Update
ਮੋਗਾ 'ਚ ਕਿਸਾਨਾਂ ਨੇ ਰੋਸ ਮਾਰਚ ਕਰਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ 
Advertisment
publive-image ਮੋਗਾ: ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਸੂਬੇ ਵਿੱਚ ਬਜ਼ਾਰ ਮੁਕੰਮਲ ਤੌਰ 'ਤੇ ਬੰਦ ਰੱਖਣ ਲਈ ਲੌਕਡਾਊਨ ਲਗਾਇਆ ਹੋਇਆ ਹੈ ਪਰ ਸੰਯੁਕਤ ਕਿਸਾਨ ਮੋਰਚੇ ਦੇ ਕੀਤੇ ਐਲਾਨ ਮੁਤਾਬਿਕ ਪੰਜਾਬ ਭਰ 'ਚ ਅੱਜ ਵੱਖ -ਵੱਖ ਜਥੇਬੰਦੀਆਂ ਵੱਲੋਂ ਲੌਕਡਾਊਨ ਦਾ ਵਿਰੋਧ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਦੁਕਾਨਦਾਰਾ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਗਈ। ਪੜ੍ਹੋ ਹੋਰ ਖ਼ਬਰਾਂ :
Advertisment
ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ Farmers Protest Against lockdown imposed by the Punjab government in Punjab ਮੋਗਾ 'ਚ ਕਿਸਾਨਾਂ ਨੇ ਰੋਸ ਮਾਰਚ ਕਰਕੇਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ ਇਸ ਦੌਰਾਨ ਮੋਗਾ ਸ਼ਹਿਰ ਦੇ ਬਜ਼ਾਰ ਖੁੱਲ੍ਹਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੋਗਾ ਸ਼ਹਿਰ ਦੇ ਬਜ਼ਾਰਾਂ 'ਚ ਮਾਰਚ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਆਖਿਆ ਗਿਆ। ਇਸ ਮੌਕੇ ਸਥਿਤੀ ਤਣਾਅਪੂਰਨ ਹੁੰਦੀ ਵੇਖ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। Farmers Protest Against lockdown imposed by the Punjab government in Punjab ਮੋਗਾ 'ਚ ਕਿਸਾਨਾਂ ਨੇ ਰੋਸ ਮਾਰਚ ਕਰਕੇਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ ਕਿਸਾਨ ਆਗੂਆਂ ਨੇ ਕਿਹਾ ਕਿ ਕੋਰੋਨਾ ਦੇ ਨਾਂ 'ਤੇ ਵਪਾਰੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ। ਜੇਕਰ ਬਿਮਾਰੀ ਵਧ ਰਹੀ ਹੈ ਤਾਂ ਸਰਕਾਰ ਨੂੰ ਇਸ ਨਾਲ ਨਜਿੱਠਣ ਦੇ ਹੀਲੇ ਕਰਨੇ ਚਾਹੀਦੇ ਹਨ ਨਾ ਕਿ ਲੋਕ ਨੂੰ ਘਰਾਂ ਵਿੱਚ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਇਲਾਜ ਦੁਕਾਨਾਂ ਬੰਦ ਕਰਨਾ ਨਹੀ ਹੈ। ਮੋਦੀ ਸਰਕਾਰ ਬਜ਼ਾਰ ਬੰਦ ਕਰਵਾ ਕੇ ਮਜ਼ਦੂਰਾ,ਦੁਕਾਨਦਾਰਾਂ ਨੂੰ ਪਰੇਸ਼ਾਨ ਕਰ ਰਹੀ ਹੈ।
Advertisment
Farmers Protest Against lockdown imposed by the Punjab government in Punjab ਮੋਗਾ 'ਚ ਕਿਸਾਨਾਂ ਨੇ ਰੋਸ ਮਾਰਚ ਕਰਕੇਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ  ਦਰਅਸਲ 'ਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਸੀ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲੌਕਡਾਊਨ ਤੋਂ ਬਾਅਦ ਬੰਦ ਹਨ। -PTCNews publive-image-
punjab-government farmers-protest kisan-morcha lockdown-in-punjab farmers-oppose-lockdown anti-lockdown-protests lockdown-against-farmers-protest lockdown-vs-farmers
Advertisment

Stay updated with the latest news headlines.

Follow us:
Advertisment